ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ 25 ਨਵੰਬਰ ਨੂੰ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਐਸ ਏ ਐਸ ਨਗਰ, 17 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਪ੍ਰਧਾਨ ਸz. ਜੋਗਿੰਦਰ ਸੌਂਧੀ ਦੀ ਪ੍ਰਧਾਨਗੀ ਹੇਠ ਗਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਵਿਖੇ ਹੋਈ ਜਿਸ ਵਿਚ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸz. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 27 ਨਵੰਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਪੰਜ ਪਿਆਰਿਆਂ ਅਤੇ ਸੰਗਤ ਵਲੋਂ 25 ਨਵੰਬਰ ਨੂੰ ਮੁਹਾਲੀ ਵਿਖੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਆਰੰਭਤਾ ਸਵੇਰੇ 10.00 ਵਜੇ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ ਤੋਂ ਕੀਤੀ ਜਾਵੇਗੀ ਅਤੇ ਜਿਸ ਦੀ ਸੰਪੂਰਨਤਾ ਰਾਤ ਤਕਰੀਬਨ 9 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਮੁਹਾਲੀ ਵਿਖੇ ਹੋਵੇਗੀ।

ਉਹਨਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਗੋਬਿੰਦਸਰ ਦੇ ਨਾਲ ਲਗਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਫੇਜ਼ 1 ਮੁਹਾਲੀ, ਪੁਰਾਣਾ ਡੀ ਸੀ ਦਫਤਰ, ਫਰੈਂਕੋ ਹੋਟਲ, 2-4 ਚੌਂਕ, ਡਿਪਲਾਸਟ ਚੌਂਕ, ਮਦਨਪੁਰਾ ਚੌਂਕ, 3-5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧੰਨੁ ਸਾਹਿਬ, ਅੰਬਾਂ ਵਾਲਾ ਚੌਂਕ, ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਤੋਂ ਹੁੰਦਾ ਹੋਇਆ ਫੇਜ਼ 9-10 ਤੋਂ ਲੰਘਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਰਾਤ ਤਕਰੀਬਨ 9 ਵਜੇ ਸੰਪੂਰਨ ਹਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ, ਕਮਲਜੀਤ ਸਿੰਘ, ਅਮਰਜੀਤ ਸਿੰਘ, ਕਰਮ ਸਿੰਘ ਬਬਰਾ, ਰਵਿੰਦਰ ਸਿੰਘ, ਬਲਦੇਵ ਸਿੰਘ ਨਛੱਤਰ ਸਿੰਘ, ਪ੍ਰੀਤਮ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ ਅਤੇ ਹੋ ਪਤਵੰਤੇ ਹਾਜਿਰ ਸਨ।