
21 ਨਵੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਕਰਨਗੀਆਂ ਰੋਸ ਪ੍ਰਦਰਸ਼ਨ : ਕੌਮੀ ਇਨਸਾਫ਼ ਮੋਰਚਾ
ਐਸ ਏ ਐਸ ਨਗਰ, 18 ਨਵੰਬਰ - ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ 21 ਨਵੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵਲੋਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਐਸ ਏ ਐਸ ਨਗਰ, 18 ਨਵੰਬਰ - ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ 21 ਨਵੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵਲੋਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕੌਮੀ ਇਨਸਾਫ਼ ਮੋਰਚੇ ਤੱਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਮੋਰਚੇ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ 7 ਜਨਵਰੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਾ ਹੋਇਆ ਹੈ ਪਰੰਤੂ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਸੰਜੀਦਗੀ ਨਾ ਦਿਖਾਏ ਜਾਣ ਦੇ ਰੋਸ ਵਜੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ ਦੇ ਲਈ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ। ਉਹਨਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਨੁਮਾਇੰਦੇ ਜਾ ਸਰਕਾਰੀ ਅਫ਼ਸਰ ਇਕ ਦੂਜੀ ਸਰਕਾਰ ਤੇ ਦੋਸ਼ ਲਾ ਬੰਦੀ ਸਿੰਘਾਂ ਦੀ ਰਿਹਾਈ ਤੋਂ ਪੱਲਾ ਝਾੜ ਲੈਂਦੇ ਹਨ ਇਸ ਲਈ 21 ਨਵੰਬਰ ਨੂੰ ਦੋਵਾਂ ਸਰਕਾਰਾਂ ਦੇ ਖਿਲਾਫ ਫਹਿਗੜ੍ਹ ਸਾਹਿਬ ਤੋਂ ਕੌਮੀ ਨਿਸਾਫ ਮੋਰਚੇ ਤਕ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਭਾਈ ਇੰਦਰਵੀਰ ਸਿੰਘ, ਜਥੇਦਾਰ ਰਾਜਾ ਰਾਜ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਵਕੀਲ ਅਮਰ ਸਿੰਘ ਚਾਹਲ, ਵਕੀਲ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਬਲਜੀਤ ਸਿੰਘ ਭਾਊ, ਭਾਈ ਬਲਬੀਰ ਸਿੰਘ ਬਾਰੋਂਪੁਰ, ਜਥੇਦਾਰ ਕੁਲਵਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜਰ ਸਨ।
