ਨਿਰਮਲ ਕੁਟੀਆ ਟੂਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਸਾਲਾਨਾ ਸਮਾਗਮ ਦੇ ਸੰਬੰਧ ਵਿੱਚ ਨਗਰ ਕੀਰਤਨ ਅੱਜ

ਮਾਹਿਲਪੁਰ, (19 ਨਵੰਬਰ ) ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਪਿੰਡ ਟੂਟੋਮਜ਼ਾਰਾ ਵਿਖੇ ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ ਬਰਸੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 14ਵੀ ਪਵਿੱਤਰ ਅਤੇ ਨਿੱਘੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ 21 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਜਾ ਰਿਹਾ ਹੈ

ਮਾਹਿਲਪੁਰ, (19 ਨਵੰਬਰ ) ਨਿਰਮਲ ਕੁਟੀਆ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਪਿੰਡ ਟੂਟੋਮਜ਼ਾਰਾ ਵਿਖੇ ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ,ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਦੀ 24ਵੀਂ ਸਲਾਨਾ ਬਰਸੀ, ਸੰਤ ਬਾਬਾ ਸਤਿਨਾਮ ਜੀ ਦੀ ਸਲਾਨਾ ਬਰਸੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 14ਵੀ ਪਵਿੱਤਰ ਅਤੇ ਨਿੱਘੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ 21 ਨਵੰਬਰ ਦਿਨ ਮੰਗਲਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਕਰਵਾਇਆ ਜਾ ਰਿਹਾ ਹੈlਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਉਨਾਂ ਦੇ ਸਹਿਯੋਗੀ ਸੰਤ ਬਾਬਾ ਬਲਬੀਰ ਸਿੰਘ ਜੀ ਸ਼ਾਸਤਰੀ ਨੇ ਦੱਸਿਆ ਕਿ 20 ਨਵੰਬਰ ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾl ਇਹ ਨਗਰ ਕੀਰਤਨ ਨਿਰਮਲ ਕੁਟੀਆ ਜਨਮ ਅਸਥਾਨ ਸੰਤ ਬਾਬਾ ਦਲੇਲ ਸਿੰਘ ਮਹਾਰਾਜ ਜੀ ਤੋਂ ਸ਼ੁਰੂ ਹੋਵੇਗਾl ਇਸ ਤੋਂ ਬਾਅਦ ਇਹ ਨਗਰ ਕੀਰਤਨ ਅੱਡਾ ਟੂਟੋਮਜਾਰਾ, ਮੰਦਿਰ ਸ੍ਰੀ ਮਾਈਵਾਲੀ ਅਤੇ ਪਿੰਡ ਦੇ ਪੁਰਾਤਿਨ ਮੰਦਰ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਅੱਗੜ ਸਿੰਘ ਵਿਖੇ ਪਹੁੰਚੇਗਾl ਇਸ ਅਸਥਾਨ ਤੇ ਮੁੱਖ ਸੇਵਾਦਾਰ ਸੰਤ ਬਾਬਾ ਨਾਗਰ ਸਿੰਘ ਜੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾlਇਸ ਤੋਂ ਬਾਅਦ ਇਹ ਨਗਰ ਕੀਰਤਨ ਬਾਬਾ ਗੁਰਮੁਖ ਦਾਸ ਜੀ ਦੇ ਅਸਥਾਨ ਤੇ ਪਹੁੰਚੇਗਾ ਜਿੱਥੇ ਸੰਤ ਕਰਤਾਰ ਦਾਸ ਸੰਗਤਾਂ ਸਮੇਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨਗੇl ਉਹਨਾਂ ਦੱਸਿਆ ਕਿ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਣ ਤੇ ਹਰ ਸਾਲ ਦੀ ਤਰ੍ਹਾਂ ਸਮੁੱਚੀਆਂ ਸੰਗਤਾਂ ਸ਼ਾਨਦਾਰ ਸਵਾਗਤ ਕਰਨਗੀਆਂ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਲਈ ਖਾਣ ਪੀਣ ਦਾ ਉਚਿਤ ਪ੍ਰਬੰਧ ਹੋਵੇਗਾl ਉਹਨਾਂ ਦੱਸਿਆ ਕਿ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਗਤਕੇ ਦੇ ਜੌਹਰ ਦਿਖਾਉਣਗੀਆਂl ਰਾਗੀ ਸਿੰਘ ਕਥਾ ਕੀਰਤਨ ਕਰਨਗੇlਹਰਿਦੁਆਰ, ਰਿਸ਼ੀਕੇਸ਼ ਤੋਂ ਆਈਆਂ ਸੰਤ ਮੰਡਲੀਆਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਣਗੀਆl ਇਸ ਤੋਂ ਇਲਾਵਾ ਲਾਗਲੇ ਪਿੰਡਾਂ ਦੀਆਂ ਸੰਗਤਾਂ ਅਤੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਕੀਰਤਨ ਵਿੱਚ ਸ਼ਾਮਿਲ ਹੋ ਕੇ 'ਸਤਿਨਾਮ ਵਾਹਿਗੁਰੂ' ਦਾ ਜਾਪ ਕਰਦੀਆਂ ਹੋਈਆਂ ਸੰਤ ਬਾਬਾ ਦਲੇਲ ਸਿੰਘ ਜੀ ਅਤੇ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੇ ਪਰਉਪਕਾਰੀ ਕਾਰਜਾਂ ਨੂੰ ਯਾਦ ਕਰਨਗੀਆਂl ਇਸ ਮੌਕੇ ਉਹਨਾਂ ਨਗਰ ਟੂਟੋਮਜਾਰਾ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਹਰ ਸਾਲ ਦੀ ਤਰ੍ਹਾਂ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨl