ਜਨਮ ਦਿਨ ਮੌਕੇ ਬੂਟੇ ਲਗਾਏ

ਐਸ ਏ ਐਸ ਨਗਰ, 20 ਨਵੰਬਰ - ਸਮਾਜਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਦੇ ਪ੍ਰਧਾਨ ਜਸਬੀਰ ਸਿੰਘ ਵਲੋਂ ਆਪਣੇ ਜਨਮ ਦਿਨ ਮੌਕੇ ਨਵਾ ਗਾਉਂ ਵਿਖੇ ਆਪਣੇ ਘਰ ਦੇ ਵਿਹੜੇ ਵਿੱਚ ਇੱਕ ਨਿੰਮ ਦਾ ਬੂਟਾ ਲਗਾਇਆ ਗਿਆ। ਇਸ ਮੌਕੇ ਸz. ਜਸਬੀਰ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਆਪਣਾ ਜਨਮ ਦਿਨ ਕੋਈ ਨਾ ਕੋਈ ਬੂਟਾ ਲਗਾ ਕੇ ਮਣਾਉਂਦੇ ਹਨ।

ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਖੁਸ਼ੀ ਮੌਕੇ ਇੱਕ ਦਰੱਖਤ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਉਨ੍ਹਾਂ ਦੀ ਸੰਸਥਾ ਦੀ ਟੀਮ ਵਲੋਂ ਉਨ੍ਹਾਂ ਖੇਤਰਾਂ ਵਿੱਚ ਜਾ ਕੇ ਮੁਫਤ ਬੂਟੇ ਲਗਾਏ ਜਾਂਦੇ ਹਨ ਜਿੱਥੇ ਲੋਕ ਬੂਟਿਆਂ ਨੂੰ ਪਿਆਰ ਕਰਦੇ ਹਨ ਅਤੇ ਉਹਨਾਂ ਦੀ ਦੇਖਭਾਲ ਵੀ ਕਰਦੇ ਹਨ।