
ਪੰਜਾਬ ਦੇ ਪ੍ਰਸਿੱਧ ਛਿੰਝ ਛਰਾਹਾਂ ਦੇ ਮੇਲੇ ਵਿੱਚ ਭਾਜਪਾ ਦੇ ਜ਼ਿਲ੍ਹਾ ਰੂਪਨਗਰ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ
ਗੜ੍ਹਸ਼ੰਕਰ, 21 ਨਵੰਬਰ - ਗੜ੍ਹਸ਼ੰਕਰ ਤਹਿਸੀਲ ਦੇ ਨੀਮ-ਪਹਾੜੀ ਖੇਤਰ ਬੀਤ ਇਲਾਕੇ ਦੇ ਪਿੰਡ ਅੱਚਲਪੁਰ ਵਿਖੇ ਹਰੇਕ ਸਾਲ ਭਰਦੇ ਪੰਜਾਬ ਦੇ ਪ੍ਰਸਿੱਧ ਛਿੰਝ ਛਰਾਹਾਂ ਦੇ ਮੇਲੇ ਵਿਚ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਿਰਕਤ ਕੀਤੀ।
ਗੜ੍ਹਸ਼ੰਕਰ, 21 ਨਵੰਬਰ - ਗੜ੍ਹਸ਼ੰਕਰ ਤਹਿਸੀਲ ਦੇ ਨੀਮ-ਪਹਾੜੀ ਖੇਤਰ ਬੀਤ ਇਲਾਕੇ ਦੇ ਪਿੰਡ ਅੱਚਲਪੁਰ ਵਿਖੇ ਹਰੇਕ ਸਾਲ ਭਰਦੇ ਪੰਜਾਬ ਦੇ ਪ੍ਰਸਿੱਧ ਛਿੰਝ ਛਰਾਹਾਂ ਦੇ ਮੇਲੇ ਵਿਚ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ। ਮੇਲੇ ਸਾਡੇ ਸੱਭਿਆਚਾਰ ਦਾ ਇਕ ਅਨਿੱਖੜਵਾਂ ਅੰਗ ਹਨ ਅਤੇ ਇਹ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਪਕੇਰਿਆਂ ਕਰਨ ਅਤੇ ਮਿਲਵਰਤਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛਿੰਝਾਂ ਦਾ ਪੈਣਾ ਸਾਡੇ ਖੁਸ਼ਹਾਲ ਤੇ ਰੰਗਲੇ ਪੰਜਾਬ ਦਾ ਵਿਰਸਾ ਹਨ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਇਸ ਅਮੀਰ ਵਿਰਾਸਤ ਨੂੰ ਨਾ ਸਿਰਫ ਸਾਂਭਿਆ ਹੈ ਸਗੋ ਬੜੀ ਸ਼ਿੱਦਤ ਨਾਲ ਅੱਗੇ ਵੀ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਵਿਕਾਸ ਦੇ ਨਾਲ ਨਾਲ ਪਿੰਡਾਂ 'ਚ ਸੱਭਿਆਚਾਰਕ ਮੇਲੇ ਅਤੇ ਖੇਡ ਮੈਦਾਨਾਂ 'ਚ ਰੌਣਕਾਂ ਬੇਹੱਦ ਜਰੂਰੀ ਹਨ, ਇਸ ਨਾਲ ਨੌਜਵਾਨੀ ਨੂੰ ਸਹੀ ਸੇਧ ਤੇ ਦਿਸ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਲਾਲਪੁਰਾ ਖੁੱਦ ਆਪਣੀ ਸੰਸਥਾ ਇਨਸਾਨੀਅਤ ਪਹਿਲਾਂ ਰਾਹੀਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹੈ ਜਿਸ ਤਹਿਤ ਹੁਣ ਤੱਕ ਸੈਂਕੜੇ ਪਿੰਡਾਂ ਵਿਚ ਨੌਜਵਾਨਾਂ ਨੂੰ ਕ੍ਰਿਕਟ ਤੇ ਫੁੱਟਬਾਲ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ ਤੇ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਲੋਕਾਂ ਦੀ ਤੰਦਰੁਸਤੀ ਲਈ ਲਾਲਪੁਰਾ ਵਲੋਂ ਵੱਡੇ ਬਜਟ ਵਾਲੇ ਕੈਂਸਰ ਜਾਂਚ, ਖੂਨ ਜਾਂਚ, ਹੱਡੀਆਂ ਦੇ ਜਾਂਚ ਅਤੇ ਅੱਖਾਂ ਦੇ ਜਾਂਚ ਕੈਂਪ ਲਗਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਪ੍ਰਬੰਧਕਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸਰਦਾਰ ਲਾਲਪੁਰਾ ਦੀ ਸੰਸਥਾ ਇਨਸਾਨੀਅਤ ਪਹਿਲਾਂ ਵਲੋਂ ਪਿੰਡ ਅੱਚਲਪੁਰ ਵਿਖੇ ਵੱਡੇ ਬਜਟ ਵਾਲਾ ਕੈਂਸਰ, ਹੱਡੀਆਂ, ਖੂਨ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਇਲਾਕਾ ਵਾਸੀਆਂ ਨੇ ਲਾਭ ਲਿਆ ਸੀ। ਪ੍ਰਬੰਧਕ ਕਮੇਟੀ ਵਲੋਂ ਲਾਲਪੁਰਾ ਦਾ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਰਾਣਾ ਰਾਜ ਕੁਮਾਰ, ਸੁਰਿੰਦਰਪਾਲ, ਪ੍ਰਿੰਸ ਰਾਣਾ, ਪਰਮਜੀਤ ਰੌਲੂਮਾਜਰਾ ਆਦਿ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਮੌਜੂਦ ਸਨ।
