
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਵਿਖੇ ਧਾਰਮਿਕ ਸਮਾਗਮ 24 ਤੋਂ 26 ਤੱਕ
ਮਾਹਿਲਪੁਰ, (21 ਨਵੰਬਰ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਬਾੜੀਆਂ ਕਲਾਂ ਵਿਖੇ 24 ਤੋਂ 26 ਨਵੰਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈl
ਮਾਹਿਲਪੁਰ, (21 ਨਵੰਬਰ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 555 ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਨਿਰਮਲ ਆਸ਼ਰਮ ਡੇਰਾ ਪ੍ਰੇਮਸਰ ਬਾੜੀਆਂ ਕਲਾਂ ਵਿਖੇ 24 ਤੋਂ 26 ਨਵੰਬਰ ਤੱਕ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਪ੍ਰੀਤਮ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ ਪਾਠ ਦੇ ਭੋਗ ਤੋਂ ਬਾਅਦ ਰਾਗੀ ਸਿੰਘ ਗੁਰਬਾਣੀ ਦਾ ਗੁਣ ਗਾਇਨ ਕਰਨਗੇl ਉਪਰੰਤ ਸਮਾਗਮ ਵਿੱਚ ਸ਼ਾਮਿਲ ਸੰਤ ਮਹਾਂਪੁਰਸ਼ ਸੰਗਤਾਂ ਨਾਲ ਧਾਰਮਿਕ ਪ੍ਰਵਚਨ ਸਾਂਝੇ ਕਰਦੇ ਹੋਏ ਸੰਗਤਾਂ ਨੂੰ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਨਾਮ ਨਾਲ ਜੋੜਨਗੇ ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈl ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਚੱਲਣਗੇl ਸੰਤ ਬਾਬਾ ਪ੍ਰੀਤਮ ਸਿੰਘ ਜੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਸੰਗਤਾਂ ਨੂੰ ਇੱਕ ਪ੍ਰਭੂ ਦੇ ਲੜ ਲੱਗਣ, ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਔਰਤ ਜਾਤੀ ਦਾ ਸਤਿਕਾਰ ਕਰਨ, ਸਮਾਜ ਦੇ ਦੁਖਿਆਰੇ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਇਕ ਹੋਣ, ਰੋਜ਼ਾਨਾ ਸਵੇਰੇ ਅੰਮ੍ਰਿਤ ਵੇਲੇ ਉੱਠ ਕੇ ਨਾਮ ਸਿਮਰਨ ਦਾ ਅਭਿਆਸ ਕਰਨ, ਕੁਦਰਤ ਵਿੱਚ ਵਸੇ ਉਸ ਸਰਬ ਸ਼ਕਤੀਮਾਨ ਪਰਮਾਤਮਾ ਨੂੰ ਜਾਨਣ ਲਈ ਸਚਿਆਈ ਦੇ ਰਸਤੇ ਉੱਤੇ ਚੱਲਣ ਅਤੇ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੱਤਾl ਉਹਨਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀਆਂ ਉਦਾਸੀਆਂ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਮਹਿਮਾ- ਭਰਮਾਂ ਤੇ ਅੰਧ ਵਿਸ਼ਵਾਸ਼ਾਂ ਵਿੱਚੋਂ ਕੱਢਦੇ ਹੋਏ ਸੱਚ ਦੇ ਰਸਤੇ ਤੇ ਤੋਰਿਆl ਉਹਨਾਂ ਕਿਹਾ ਕਿ ਅੱਜ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪ੍ਰਕਿਰਤੀ ਦੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈl
