
ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਨਵੀਂ ਦਿਲ੍ਹੀ / ਗੜ੍ਹਸ਼ੰਕਰ, 29 ਨੰਵਬਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਸਰਦਾਰ ਇਕਬਾਲ ਸਿੰਘ ਲਾਲਪੁਰਾ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।
ਨਵੀਂ ਦਿਲ੍ਹੀ / ਗੜ੍ਹਸ਼ੰਕਰ, 29 ਨੰਵਬਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਸਰਦਾਰ ਇਕਬਾਲ ਸਿੰਘ ਲਾਲਪੁਰਾ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।
ਸਮਾਗਮ ਦੀ ਅਰੰਭਤਾ ਰਹਿਰਾਸੁ ਸਾਹਿਬ ਦੇ ਪਾਠ ਨਾਲ ਕੀਤੀ ਗਈ, ਜਿਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਖਾਲਸਾ ਅਤੇ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।
ਸਮਾਗਮ ਦੋਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ ਐਲ ਸੰਤੋਸ਼, ਭਾਰਤ ਦੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਕੇਂਦਰੀ ਰਾਜ ਮੰਤਰੀ ਘੱਟ ਗਿਣਤੀ ਮੰਤਰਾਲੇ ਜੋਨ ਬਾਰਲਾ, ਮੈਂਬਰ ਪਾਰਲੀਮੈਂਟ ਗੌਤਮ ਗੰਭੀਰ ਸਮੇਤ ਦਿੱਲੀ ਸਟੇਟ ਹੱਜ ਕਮੇਟੀ ਦੇ ਚੇਅਰਮੈਨ ਕੌਸਰ ਜਹਾਂ, ਇੰਡੀਆ ਇਲਸਲਾਮਿਕ ਕਲਚਰ ਸੈਂਟਰ ਤੋਂ ਸਿਰਾਜੂਦੀਨ ਕੁਰੈਸ਼ੀ ਤੋਂ ਇਲਾਵਾ ਬੁੱਧ, ਜੈਨ, ਈਸਾਈ ਧਰਮ ਨਾਲ ਸੰਬੰਧਿਤ ਆਗੂਆਂ ਸਹਿਤ ਸਿਰਮੋਰ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਸਮਾਗਮ ਵਿਚ ਸਭ ਧਰਮਾਂ ਦੇ ਆਗੂ ਸ਼ਾਮਲ ਹੋਏ ਅਤੇ ਆਪਸੀ ਸਦਭਾਵਨਾ ਤੇ ਭਾਈਚਾਰਕ ਸਾਂਝ ਵਧਾਉਣ ਲਈ ਚਰਚਾ ਹੋਈ। ਮਹਿਮਾਨਾਂ ਦਾ ਸਵਾਗਤ ਚੇਅਰਮੈਨ ਲਾਲਪੁਰਾ ਦੇ ਸਪੁੱਤਰ ਅਤੇ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਅਸੀਂ ਸਾਰੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਮਨਾ ਰਹੇ ਹਾਂ। ਉਨ੍ਹਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਿੱਖ ਕੌਮ ਲਈ ਕੀਤੇ ਚੰਗੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਤੇ ਸਫਲਤਾ ਲਈ ਅਰਦਾਸ ਕੀਤੀ। ਸਰਦਾਰ ਲਾਲਪੁਰਾ ਨੇ ਕਿਹਾ ਅੱਜ ਦੇ ਸਮੇਂ ਵਿਚ ਦੁਨੀਆ ਭਰ ਵਿਚ ਸ਼ਾਂਤੀ, ਭਾਈਚਾਰਾ ਅਤੇ ਸਦਭਾਵਨਾ ਫੈਲਾਉਣ ‘ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਵਿਚਾਰ ਬਹੁਤ ਢੁੱਕਵੇਂ ਹਨ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ, ਉੱਥੇ ਨਾਲ ਹੀ ਜਗਤ ਨੂੰ ਔਰਤਾਂ ਦਾ ਬਿਨਾਂ ਕਿਸੇ ਭੇਦਭਾਵ ਦੇ ਸਤਿਕਾਰ ਕਰਨ ਦਾ ਵੀ ਹੌਕਾ ਦਿੱਤਾ। ਲਾਲਪੁਰਾ ਨੇ ਕਿਹਾ ਕਿ ਬਰਾਬਰੀ ਦੀ ਵਿਚਾਰਧਾਰਾ ਨੂੰ ਉਨ੍ਹਾਂ ਨੇ ਲੰਗਰ ਦਾ ਰੂਪ ਦਿੱਤਾ, ਜਿੱਥੇ ਸਾਰੀ ਸੰਗਤ ਜਾਤ ਪਾਤ, ਧਰਮ ਨੂੰ ਭੁਲਾ ਕਿ ਇੱਕੋ ਪੰਗਤ ਵਿਚ ਬੈਠ ਕੇ ਲੰਗਰ ਛਕਦੀ ਹੈ।
ਉਨ੍ਹਾਂ ਕਿਹਾ ਕਿ ਜੇ ਅਸੀਂ ਉਨ੍ਹਾਂ ਦੇ ਸੰਦੇਸ਼ਾਂ, ਉਪਦੇਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਲਾਗੂ ਕਰੀਏ, ਆਪਣੀ ਜੀਵਨਸ਼ੈਲੀ ਅਤੇ ਵਿਚਾਰਾਂ ਨੂੰ ਉਨ੍ਹਾਂ ਮੁਤਾਬਿਕ ਢਾਲੀਏ ਤਾਂ ਯਕੀਨਨ ਤੌਰ ‘ਤੇ ਅਸੀਂ ਸ਼ਾਂਤੀ ਦੀ ਇੱਕ ਨਵੀਂ ਦੁਨੀਆ ਲੱਭ ਸਕਾਂਗੇ ਅਤੇ ਵਿਕਾਸ ਦਾ ਰਾਹ ਬਹੁਤ ਹੀ ਸਰਲ ਹੋ ਜਾਵੇਗਾ।
ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ‘ਚ ਕਲਮ, ਵਿਦਵਤਾ, ਚਿੰਤਨ ਅਤੇ ਚਿੰਤਕ ਨੂੰ ਆਪਣੇ ਸਮੇਂ ਦੇ ਲੋੜੀਂਦੇ ਸਰੋਕਾਰਾਂ ਨਾਲ ਜੁੜਨ ਤੇ ਉਨ੍ਹਾਂ ਪਰਿਸਥਿਤੀਆਂ ਵਿਚ ਸਾਰਥਿਕ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਸਮਕਾਲੀ ਪਰਿਸਥਿਤੀਆਂ ਨੂੰ ਜੇ ਗਹੁ ਨਾਲ ਵੇਖਿਆ ਜਾਵੇ ਤਾਂ ਇਹ ਬਹੁਤ ਸਹਿਜੇ ਹੀ ਮਹਿਸੂਸ ਹੁੰਦਾ ਹੈ ਕਿ ਜਿਨ੍ਹਾਂ ਸਿਧਾਂਤਾਂ ਅਤੇ ਸੰਕਲਪਾਂ ਉੱਪਰ ਆਧਾਰਿਤ ਗੁਰੂ ਨਾਨਕ ਦੇਵ ਜੀ ਨੇ ਸਿੱਖ ਬੌਧਿਕ ਪਰੰਪਰਾ ਦੀ ਨੀਂਹ ਰੱਖੀ, ਉਹ ਸਿਧਾਂਤ ਜਾਂ ਸੰਕਲਪ ਸਾਡੀਆਂ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਬੇਹੱਦ ਤਰਕਸੰਗਤ ਤੇ ਸਾਰਥਕ ਹਨ।
ਇਸ ਮੌਕੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਇਲਾਵਾ ਭਾਜਪਾ ਦੇ ਕੌਮੀ ਆਗੂ, ਭਾਰਤ ਸਰਕਾਰ ਦੇ ਉੱਚ ਅਧਿਕਾਰੀ, ਸੀਨੀਅਰ ਆਈਏਐਸ, ਆਈਪੀਐਸ, ਨਾਮੀ ਵਕੀਲ, ਪੰਜਾਬ ਫਿਲਮ ਇੰਡਸਟਰੀ, ਸਾਹਿਤ ਆਦਿ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।
