ਫਰਾਂਸ ਦੇ ਵਿਸ਼ਵ ਹੁਨਰ ਮੁਕਾਬਲੇ 'ਚ ਭਾਗ ਲੈਣ ਲਈ 30 ਤਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਪਟਿਆਲਾ, 22 ਨਵੰਬਰ - ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ 'ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ 'ਤੇ ਕਰਵਾਏ ਜਾਣੇ ਹਨ।

  ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ, ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਵੱਖ 61 ਟਰੇਡਜ਼ ਵਿੱਚੋਂ ਕਿਸੇ ਵੀ ਟਰੇਡ ਵਿੱਚ ਭਾਗ ਲੈ ਸਕਦਾ ਹੈ। ਇਨ੍ਹਾਂ ਟਰੇਡਜ਼ ਵਿੱਚ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਿੰਗ ਸ਼ਾਮਲ ਹਨ। ਸਕਿੱਲਡ ਨੌਜਵਾਨ https://www.skillindiadigital.gov.in/home 'ਤੇ 30/11/2023 ਤਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।