ਮਸ਼ਹੂਰ ਗਾਇਕ ਕੰਵਰ ਗਰੇਵਾਲ ਨੂੰ ਸਦਮਾ, ਮਾਤਾ ਮਨਜੀਤ ਕੌਰ ਜੀ ਦਾ ਹੋਇਆ ਦੇਹਾਂਤ
ਚੰਡੀਗੜ੍ਹ 22 ਨਵੰਬਰ () ਮਸ਼ਹੂਰ ਗਾਇਕ ਕੰਵਰ ਗਰੇਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਜੀ ਬੀਤੀ ਕੱਲ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।ਇਸ ਦੁੱਖ ਦੀ ਘੜੀ ਵਿੱਚ ਸਮੁੱਚੇ ਕਲਾਕਾਰ ਭਾਈਚਾਰੇ ਤੋਂ ਇਲਾਵਾ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਕੀਤੀ ਗਈ ਮਾਤਾ ਮਨਜੀਤ ਕੌਰ ਨੂੰ ਪਰਮਾਤਮਾ ਆਪਣੇ ਚਰਨਾਂ ਵਿੱਚ ਸਥਾਨ ਬਖਸ਼ਣ ਅਤੇ ਆਵਾ ਗਵਣ ਤੇ ਚੱਕਰ ਤੋਂ ਮੁਕਤ ਕਰਨ। ਮਾਤਾ ਮਨਜੀਤ ਕੌਰ ਜੀ ਦਾ ਅੰਤਿਮ ਸੰਸਕਾਰ ਅੱਜ ਮਿਤੀ 23 ਨਵੰਬਰ 2023 ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਹਿਮਾ ਸਵਾਈ ਜ਼ਿਲ੍ਹਾ ਬਠਿੰਡਾ ਵਿਖੇ ਕੀਤਾ ਜਾਵੇਗਾ।