ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ : ਕੁਲਵੰਤ ਸਿੰਘ ਪਿੰਡ ਬਲਿਆਲੀ ਵਿੱਚ ਕੱਚੇ ਘਰਾਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ

ਐਸ ਏ ਐਸ ਨਗਰ, 22 ਨਵੰਬਰ - ਪੰਜਾਬ ਦੀ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਆਪਣੇ ਘਰ ਦਾ ਸੁਫਨਾ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਹ ਗੱਲ ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੇ ਪਿੰਡ ਬਲਿਆਲੀ ਦੇ ਤਿੰਨ ਕੱਚੇ ਘਰਾਂ ਨੂੰ ਸਰਕਾਰ ਤੌਰ ਦੇ ਪੱਕਾ ਕਰਨ ਦੀ ਸ਼ੁਰੂਆਤ ਕਰਨ ਲਈ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

ਐਸ ਏ ਐਸ ਨਗਰ, 22 ਨਵੰਬਰ - ਪੰਜਾਬ ਦੀ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਆਪਣੇ ਘਰ ਦਾ ਸੁਫਨਾ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਹ ਗੱਲ ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੇ ਪਿੰਡ ਬਲਿਆਲੀ ਦੇ ਤਿੰਨ ਕੱਚੇ ਘਰਾਂ ਨੂੰ ਸਰਕਾਰ ਤੌਰ ਦੇ ਪੱਕਾ ਕਰਨ ਦੀ ਸ਼ੁਰੂਆਤ ਕਰਨ ਲਈ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸz. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਵਿਅਕਤੀਆਂ ਦੇ ਕੱਚੇ ਮਕਾਨਾਂ ਨੂੰ ਸਰਕਾਰੀ ਤੌਰ ਤੇ ਪੱਕਾ ਕਰਨ ਦੀ ਸਕੀਮ ਲਿਆਂਦੀ ਗਈ ਹੈ ਜਿਸਦੇ ਤਹਿਤ ਪਿੰਡ ਦੇ ਤਿੰਨ ਘਰਾਂ ਨੂੰ ਪੱਕਾ ਕੀਤਾ ਜਾਣਾ ਹੈ। ਇਸਦੇ ਨਾਲ ਹੀ ਪਿੰਡ ਦੇ 70 ਵਿਅਕਤੀਆਂ ਨੂੰ ਆਪਣਾ ਮਕਾਨ ਬਣਾਉਣ ਲਈ 5-5 ਮਰਲੇ ਦੇ ਪਲਾਟ ਵੀ ਦਿੱਤੇ ਜਾ ਰਹੇ ਹਨ ਜਿੱਥੇ ਮਕਾਨਾਂ ਦੀ ਉਸਾਰੀ ਕਰਕੇ ਇਹ ਲੋਕ ਆਪਣੇ ਘਰ ਦਾ ਸੁਫਨਾ ਪੂਰਾ ਕਰ ਸਕਣਗੇ।

ਵਿਧਾਇਕ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਹਰ ਸਾਲ ਕੁੱਝ ਰਾਸ਼ੀ ਪਿੰਡਾਂ ਦੇ ਸਾਂਝੇ ਕੰਮ ਕਰਵਾਉਣ ਅਤੇ ਗ਼ਰੀਬ ਲੋਕਾਂ ਦੀ ਭਲਾਈ ਲਈ ਬੰਧਨ ਮੁਕਤ ਫੰਡਾਂ ਤਹਿਤ ਜਾਰੀ ਕੀਤੀ ਜਾਂਦੀ ਹੈ, ਜਿਸ ਦੀ ਵਰਤੋਂ ਆਮ ਤੌਰ ਤੇ ਪਿੰਡਾਂ ਦੇ ਸਾਂਝੇ ਕੰਮ ਕਰਵਾਉਣ ਲਈ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਸਰਕਾਰ ਵੱਲੋਂ ਇਸ ਮੱਦ ਅਧੀਨ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਲਈ 63 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਇਹ ਰਾਸ਼ੀ ਜਾਰੀ ਹੋਣ ਉਪਰੰਤ ਉਹਨਾਂ ਪ੍ਰਸ਼ਾਸ਼ਨ ਨੂੰ ਕਿਹਾ ਸੀ ਕਿ ਪਿੰਡਾਂ ਦੇ ਸਾਂਝੇ ਕੰਮ ਕਰਵਾਉਣ ਲਈ ਸਰਕਾਰ ਵੱਲੋਂ ਹੋਰ ਕਈ ਤਰ੍ਹਾਂ ਦੇ ਫ਼ੰਡ ਪ੍ਰਾਪਤ ਹੋ ਜਾਂਦੇ ਹਨ ਇਸ ਲਈ ਇਸ ਇਸ ਰਾਸ਼ੀ ਦੀ ਵਰਤੋਂ ਗਰੀਬ ਲੋਕਾਂ ਦੇ ਕੱਚੇ, ਖਸਤਾ ਹਾਲਤ ਅਤੇ ਢਹਿ ਹੋਏ ਮਕਾਨਾਂ ਨੂੰ ਬਣਾਉਣ ਲਈ ਕੀਤੀ ਜਾਵੇ। ਉਹਨਾਂ ਦੱਸਿਆ ਕਿ ਇਸ ਰਾਸ਼ੀ ਦੀ ਵਰਤੋਂ ਨਾਲ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ 42 ਗ਼ਰੀਬ ਪਰਿਵਾਰਾਂ ਦੇ ਮਕਾਨ ਪ੍ਰਤੀ ਪਰਿਵਾਰ 1.5 ਲੱਖ (ਡੇਢ ਲੱਖ) ਰੁਪਏ ਖ਼ਰਚ ਕਰਕੇ ਪੱਕੇ ਕਰਨ ਦਾ ਫ਼ੈਸਲਾ ਲਿਆ ਗਿਆ ਅਤੇ ਸੂਬੇ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਇਸ ਰਾਸ਼ੀ ਦੀ ਵਰਤੋਂ ਗ਼ਰੀਬ ਲੋਕਾਂ ਦੇ ਮਕਾਨ ਪੱਕੇ ਕਰਨ ਲਈ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਹ ਕੰਮ ਬੀ.ਡੀ.ਪੀ.ਓ. ਦਫ਼ਤਰ ਰਾਹੀਂ ਕਰਵਾਉਣ ਦਾ ਫੈਸਲਾ ਕਰਕੇ ਬੀ.ਡੀ.ਪੀ.ਓ. ਨੂੰ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਦੀ ਸ਼ੁਰੂਆਤ ਅੱਜ ਪਿੰਡ ਬਲਿਆਲੀ ਦੇ ਸ੍ਰੀਮਤੀ ਦਲਵੀਰ ਕੌਰ ਪਤਨੀ ਸਤਨਾਮ ਸਿੰਘ ਦੇ ਘਰ ਤੋਂ ਕੀਤੀ ਜਾ ਰਹੀ ਹੈ ਅਤੇ ਇਸ ਪਿੰਡ ਦੇ ਵਸਨੀਕਾਂ ਸ੍ਰੀ ਮਲਕੀਤ ਸਿੰਘ ਪੁੱਤਰ ਸ੍ਰੀ ਲਾਭ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਦੇ ਮਕਾਨ ਦੀ ਉਸਾਰੀ ਆਉਣ ਵਾਲੇ ਕੁੱਝ ਕੁ ਦਿਨਾਂ ਵਿੱਚ ਹੋ ਜਾਵੇਗੀ। ਇਸੇ ਤਰ੍ਹਾਂ ਹੋਰ ਪਿੰਡਾਂ ਵਿੱਚ ਬਾਕੀ ਦੇ ਬਚੇ ਹੋਏ 39 ਮਕਾਨਾਂ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।

ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਦੀਆਂ ਸਰਕਾਰਾਂ ਨੇ ਗਰੀਬ ਵਰਗਾਂ ਦੀ ਭਲਾਈ ਲਈ ਸਿਰਫ ਫੋਕੇ ਦਾਅਵੇ ਹੀ ਕੀਤੇ ਹਨ ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਮੀਨੀ ਪੱਧਰ ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਬਿਨਾ ਕਿਸੇ ਪੱਖਪਾਤ ਦੇ ਘਰ ਬੈਠਿਆਂ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਸਾਬਕਾ ਕੌਂਸਲਰ ਆਰ ਪੀ ਸ਼ਰਮਾ ਅਤੇ ਹਰਪਾਲ ਸਿੰਘ ਚੰਨਾ, ਸਾਬਕਾ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ, ਕੁਲਦੀਪ ਸਿੰਘ ਸਮਾਣਾ, ਆਮ ਆਦਮੀ ਪਾਰਟੀ ਦੇ ਆਗੂ ਅਕਬਿੰਦਰ ਸਿੰਘ ਗੋਸਲ, ਮਲਕੀਅਤ ਸਿੰਘ, ਹਰਵਿੰਦਰ ਸਿੰਘ, ਮੁਖਤਿਆਰ ਸਿੰਘ, ਰਵਿੰਦਰ ਸਿੰਘ (ਸਾਰੇ ਬਲਾਕ ਪ੍ਰਧਾਨ) ਸਰਕਾਰੀ ਅਧਿਕਾਰੀ ਅਤੇ ਪਿੰਡ ਵਾਸੀ ਹਾਜਿਰ ਸਨ।