
ਮਨਮੋਹਨ ਸਿੰਘ ਲੰਗ ਨੂੰ ਸਦਮਾ, ਮਾਤਾ ਦਾ ਅਕਾਲ ਚਲਾਣਾ
ਐਸ ਏ ਐਸ ਨਗਰ, 21 ਨਵੰਬਰ - ਸਾਬਕਾ ਕੌਂਸਲਰ ਸz. ਮਨਮੋਹਨ ਸਿੰਘ ਲੰਗ ਦੇ ਮਾਤਾ ਬੀਬੀ ਗੁਰਚਰਨ ਕੌਰ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਉਹਨਾਂ ਨੇ ਬੀਤੀ ਰਾਤ ਆਪਣੇ ਘਰ ਵਿੱਚ ਆਖਰੀ ਸਾਹ ਲਏ।
ਐਸ ਏ ਐਸ ਨਗਰ, 21 ਨਵੰਬਰ - ਸਾਬਕਾ ਕੌਂਸਲਰ ਸz. ਮਨਮੋਹਨ ਸਿੰਘ ਲੰਗ ਦੇ ਮਾਤਾ ਬੀਬੀ ਗੁਰਚਰਨ ਕੌਰ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ ਅਤੇ ਉਹਨਾਂ ਨੇ ਬੀਤੀ ਰਾਤ ਆਪਣੇ ਘਰ ਵਿੱਚ ਆਖਰੀ ਸਾਹ ਲਏ।
ਮਾਤਾ ਗੁਰਚਰਨ ਕੌਰ ਦਾ ਅੰਤਮ ਸਸਕਾਰ ਅੱਜ ਬਲੌਂਗੀ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਉਹਨਾਂ ਦੇ ਨਜਦੀਕੀ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਸਿਆਸੀ ਆਗੂਆਂ, ਵੱਖ ਵੱਖ ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਹਲਕਾ ਵਿੱਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਸz. ਮਨਜੀਤ ਸਿੰਘ ਸੇਠੀ, ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਨਰਪਿੰਦਰ ਸਿੰਘ ਰੰਗੀ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਮੁਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਬੌਬੀ ਕੰਬੋਜ, ਹਰਪਾਲ ਸਿੰਘ ਚੰਨਾ ਅਤੇ ਸਤਵੀਰ ਸਿੰਘ ਧਨੋਆ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਜਤਿੰਦਰ ਕੁਮਾਰ ਟਿੰਕੂ ਆਨੰਦ, ਪ੍ਰਭਦੀਪ ਸਿੰਘ ਬੋਪਾਰਾਏੇ, ਨਿਗਮ ਦੇ ਐਸ ਈ ਨਰੇਸ਼ ਬੱਤਾ, ਐਕਸੀਅਨ ਕਮਲਜੀਤ ਸਿੰਘ, ਹਰਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਫੇਜ਼ 7 ਦੇ ਵਸਨੀਕਾਂ, ਸ਼ਹਿਰ ਦੇ ਪਤਵੰਤਿਆਂ ਵਲੋਂ ਲੰਗ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਵਿਛਲੀ ਆਤਮਾ ਨੂੰ ਸ਼ਰਧਾਂਜਲੀ ਦਿੱਤੀ ਗਈ।
