
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਹੋਏ ਲੁਧਿਆਣਾ ਦੀਆਂ ਕੁੜੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ 2 ਦੌੜਾਂ ਨਾਲ ਹਰਾਇਆ
ਐਸ.ਏ.ਐਸ.ਨਗਰ, 21 ਨਵੰਬਰ - ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ 67ਵੇਂ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੇ ਦੂਜੇ ਦਿਨ 19 ਸਾਲ ਵਰਗ ਦੇ ਲੜਕੀਆਂ ਤੇ ਲੜਕਿਆਂ ਦੇ ਕਈ ਦਿਲਕਸ਼ ਮੁਕਾਬਲੇ ਹੋਏ।
ਐਸ.ਏ.ਐਸ.ਨਗਰ, 21 ਨਵੰਬਰ - ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ 67ਵੇਂ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੇ ਦੂਜੇ ਦਿਨ 19 ਸਾਲ ਵਰਗ ਦੇ ਲੜਕੀਆਂ ਤੇ ਲੜਕਿਆਂ ਦੇ ਕਈ ਦਿਲਕਸ਼ ਮੁਕਾਬਲੇ ਹੋਏ। ਲੜਕੀਆਂ ਦੇ ਫਸਵੇਂ ਮੈਚ ਵਿੱਚ ਲੁਧਿਆਣਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ 2 ਦੌੜਾਂ ਦੇ ਅੰਤਰ ਨਾਲ ਹਰਾਇਆ ਜਦਕਿ ਲੜਕਿਆਂ ਦੇ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ 119 ਦੌੜਾਂ ਦੇ ਵੱਡੇ ਫਰਕ ਨਾਲ ਬਰਨਾਲਾ ਨੂੰ ਮਾਤ ਦੇ ਕੇ ਅਗਲੇ ਗੇੜ ਵਿੱਚ ਥਾਂ ਬਣਾਈ।
ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਅਧਿਆਤਮ ਪ੍ਰਕਾਸ਼ ਤਿਊੜ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਦੀ ਦੇਖਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੇ ਦੂਜੇ ਦਿਨ ਦੀ ਸ਼ੁਰੂਆਤ ਕ੍ਰਿਸ਼ਨ ਮਹਿਤਾ ਨੇ ਕੀਤੀ। ਉਹਨਾਂ ਦੱਸਿਆ ਕਿ ਮੁਕਾਬਲੇ ਦੌਰਾਨ ਲੁਧਿਆਣਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡੇ ਗਏ ਮੈਚ ਦੌਰਾਨ ਲੁਧਿਆਣਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 10 ਓਵਰਾਂ ਵਿੱਚ 77 ਦੌੜਾ ਬਣਾਈਆਂ। ਇਸਦੇ ਜਵਾਬ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਸੱਤ ਵਿਕਟਾਂ ਗਵਾ ਕੇ 75 ਦੌੜਾਂ ਹੀ ਬਣਾ ਸਕੀ ਅਤੇ ਲੁਧਿਆਣਾ ਦੀ ਟੀਮ ਦੋ ਦੌੜਾਂ ਦੇ ਫਰਕ ਨਾਲ ਜੇਤੂ ਰਹੀ। ਇਸਦੇ ਇਲਾਵਾ ਬਠਿੰਡਾ ਦੀ ਟੀਮ ਨੇ ਜਲੰਧਰ ਨੂੰ 20 ਦੌੜਾਂ ਨਾਲ ਅਤੇ ਹੁਸ਼ਿਆਰਪੁਰ ਦੀ ਟੀਮ ਨੇ ਬਰਨਾਲਾ ਨੂੰ ਦਸ ਵਿਕਟਾਂ ਦੇ ਵੱਡੇ ਅੰਤਰ ਨਾਲ ਹਰਾਇਆ। ਲੜਕਿਆਂ ਦੇ ਮੈਚਾਂ ਵਿੱਚ ਪਟਿਆਲਾ ਨੇ ਮੋਗਾ ਨੂੰ 18 ਦੌੜਾਂ ਦੇ ਅੰਤਰ ਨਾਲ, ਫਿਰੋਜ਼ਪੁਰ ਨੇ ਫਾਜ਼ਿਲਕਾ ਨੂੰ 46 ਦੌੜਾਂ ਨਾਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਇੱਕਪਾਸੜ ਮੈਚ ਵਿੱਚ ਬਰਨਾਲਾ ਦੀ ਟੀਮ ਨੂੰ 119 ਦੌੜਾਂ ਦੇ ਵੱਡੇ ਅੰਤਰ ਨਾਲ ਕਰਾਰੀ ਹਾਰ ਦਿੱਤੀ।
ਇਸ ਮੌਕੇ ਸ਼ਮਸ਼ੇਰ ਸਿੰਘ, ਮਨਮੋਹਨ ਸਿੰਘ, ਹਰਵਿੰਦਰ ਸਿੰਘ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਹਰ੍ਰਪੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਨਰਿੰਦਰ ਕੌਰ, ਤਰਿੰਦਰ ਸੰਧੂ, ਨਿਰਮਲਜੀਤ ਕੌਰ, ਵੀਨਾ ਕੁਮਾਰੀ, ਕਿਰਨ,ਵੀਰਪਾਲ ਕੌਰ, ਹਰਵਿੰਦਰ ਸਿੰਘ ਮੀਆਂਪੁਰ ਚੰਗਰ, ਸਤਵਿੰਦਰ ਕੌਰ, ਸ਼ਰਨਜੀਤ ਕੌਰ, ਰੁਪਿੰਦਰ ਕੌਰ, ਸ਼ਰਨਜੀਤ ਕੌਰ, ਰਾਜਵੀਰ ਕੌਰ ਅਤੇ ਹੋਰ ਵੀ ਹਾਜ਼ਰ ਸਨ।
