ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ
ਐਸ ਏ ਐਸ ਨਗਰ, 21 ਨਵੰਬਰ - ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਵਲੋਂ ਕਿਸਾਨੀ ਨੂੰ ਬਚਾਉਣ ਲਈ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਯੂਨੀਅਨ ਆਗੂਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਯੂਨੀਅਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਮੰਗੀਆਂ ਮੰਗਾਂ ਨੂੰ ਲਾਗੂ ਨਾ ਕਰਕੇ ਦੇਸ਼ ਦੀ ਕਿਸਾਨੀ ਨਾਲ ਧਰੋਹ ਕਮਾਇਆ ਹੈ। ਇਸੇ ਤਰ੍ਹਾਂ ਵੋਟਾਂ ਲੈਣ ਸਮੇਂ ਕੀਤੇ ਵਾਅਦੇ ਅਨੁਸਾਰ ਸਵਾਮੀਨਾਥਨ ਰਿਪੋਰਟ ਨੂੰ ਵੀ ਨਹੀਂ ਲਾਗੂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਰਾਲੀ ਨੂੰ ਅੱਗ ਲਾਉਣ ਦੇ ਨਾਂ ਤੇ ਕਿਸਾਨਾਂ ਉੱਤੇ ਪਰਚੇ ਦਰਜ ਕਰਕੇ ਜਲੀਲ ਕੀਤਾ ਜਾ ਰਿਹਾ ਹੈ ਜਦੋਂ ਕਿ ਪਰਾਲੀ ਨੂੰ ਸਾਂਭਣ ਲਈ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ। ਉਹਨਾਂ ਮੰਗ ਕੀਤੀ ਕਿ ਸਰਕਾਰ ਨੂੰ ਪਰਾਲੀ ਸਾਂਭਣ ਦੇ ਪ੍ਰਬੰਧ ਖੁਦ ਕਰਨੇ ਚਾਹੀਦੇ ਹਨ।
ਇਸ ਮੌਕੇ ਫਰਦਾਂ ਉੱਤੇ ਰੈਡ ਐਂਟਰੀਆਂ ਪਾਉਣ ਦੀ ਨਿਖੇਧੀ ਕਰਦਿਆਂ ਕਿਸਾਨਾਂ ਤੇ ਦਰਜ ਕੀਤੇ ਪਰਚੇ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਸ ਮੌਕੇ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਸੱਜਣ ਸਿੰਘ, ਸੁਖਵਿਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਰਾਜੂ ਸਨੇਟਾ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ, ਅੰਗਰੇਜ਼ ਸਿੰਘ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ।