ਪਿੰਡ ਦੁਰਾਲੀ ਦੇ ਵਸਨੀਕਾਂ ਨੇ ਨਸ਼ਾ ਤਸਕਰਾਂ ਨੂੰ ਫੜਕੇ ਕੀਤਾ ਪੁਲੀਸ ਹਵਾਲੇ ਪੁਲੀਸ ਨੇ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

ਐਸ ਏ ਐਸ ਨਗਰ, 23 ਨਵੰਬਰ - ਨਜਦੀਕੀ ਪਿੰਡ ਦੁਰਾਲੀ ਵਿੱਚ ਨਸ਼ਾ ਵੇਚਣ ਵਾਲਿਆਂ ਤੋਂ ਤੰਗ ਆਏ ਪਿੰਡ ਵਾਸੀਆਂ ਨੇ ਅੱਜ ਨਸ਼ਾ ਤਸਕਰਾਂ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ ਅਤੇ ਫਿਰ ਪੁਲੀਸ ਸੱਦ ਕੇ ਇਹਨਾਂ ਵਿਅਕਤੀਆਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਐਸ ਏ ਐਸ ਨਗਰ, 23 ਨਵੰਬਰ - ਨਜਦੀਕੀ ਪਿੰਡ ਦੁਰਾਲੀ ਵਿੱਚ ਨਸ਼ਾ ਵੇਚਣ ਵਾਲਿਆਂ ਤੋਂ ਤੰਗ ਆਏ ਪਿੰਡ ਵਾਸੀਆਂ ਨੇ ਅੱਜ ਨਸ਼ਾ ਤਸਕਰਾਂ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ ਅਤੇ ਫਿਰ ਪੁਲੀਸ ਸੱਦ ਕੇ ਇਹਨਾਂ ਵਿਅਕਤੀਆਂ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿੱਚ ਦੋ ਤਿੰਨ ਵਿਅਕਤੀ ਅਜਿਹੇ ਹਨ ਜਿਹੜੇ ਨਸ਼ਾ ਵੇਚਦੇ ਹਨ ਅਤੇ ਕਈ ਵਾਰ ਰੋਕੇ ਜਾਣ ਦੇ ਬਾਵਜੂਦ ਉਹਨਾਂ ਨੇ ਆਪਣਾ ਕੰਮ ਜਾਰੀ ਰੱਖਿਆ ਹੋਇਆ ਹੈ। ਉਹਨਾਂ ਕਿਹਾ ਕਿ ਇਹਨਾਂ ਕੋਲ ਥੋੜ੍ਹੀ ਥੋੜ੍ਹੀ ਦੇਰ ਬਾਅਦ ਕੋਈ ਨਾ ਕੋਈ ਵਿਅਕਤੀ ਨਸ਼ਾ ਖਰੀਦਣ ਜਾਂ ਨਸ਼ਾ ਸਪਲਾਈ ਕਰਨ ਆਉਂਦਾ ਰਹਿੰਦਾ ਹੈ ਜਿਸ ਕਾਰਨ ਪਿੰਡ ਦਾ ਮਾਹੌਲ ਖਰਾਬ ਹੁੰਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਕਾਰਵਾਈ ਨਾ ਹੋਣ ਤੇ ਅੱਜ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਹਨਾਂ ਵਿਅਕਤੀਆਂ ਅਤੇ ਨਸ਼ਾ ਸਪਲਾਇਰਾਂ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕੀਤਾ ਹੈ। ਉਹਨਾਂ ਦੱਸਿਆ ਕਿ ਇੱਕ ਨਸ਼ਾ ਵੇਚਣ ਵਾਲਾ, ਇੱਕ ਸਪਲਾਇਰ ਅਤੇ ਕੁੱਝ ਖਰੀਦਦਾਰ ਕਾਬੂ ਕੀਤੇ ਗਏ ਹਨ ਜਦੋਂਕਿ ਕੁੱਝ ਵਿਅਕਤੀ ਭੱਜਣ ਵਿੰਚ ਕਾਮਯਾਬ ਹੋ ਗਏ ਹਨ।

ਮੌਕੇ ਤੇ ਪਹੁੰਚੇ ਡੀ ਐਸ ਪੀ ਸਿਟੀ 2 ਸ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਪਿੰਡ ਵਿੱਚ ਕੁੱਝ ਵਿਅਕਤੀ ਨਸ਼ਾ ਵੇਚਦੇ ਹਨ ਅਤੇ ਕੁੱਝ ਉਹਨਾਂ ਨੂੰ ਸਪਲਾਈ ਕਰਨ ਆਉਂਦੇ ਹਨ। ਉਹਨਾਂ ਕਿਹਾ ਕਿ ਪੁਲੀਸ ਵਲੋਂ 8-9 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲੀਸ ਵਲੋਂ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।