ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ

ਐਸ ਏ ਐਸ ਨਗਰ, 23 ਨਵੰਬਰ - ਨੈਸ਼ਨਲ ਐਸੋਸੀਏਸ਼ਨ ਫਾਰ ਦਿ ਬਲਾਈਂਡ, ਇੰਡੀਆ ਦੀ ਪੰਜਾਬ ਇਕਾਈ ਵਲੋਂ ਬਲਾਕ ਮਾਜਰੀ ਦੇ ਪਿੰਡ ਚੰਦਪੁਰ ਵਿਖੇ ਪੀ. ਜੀ. ਆਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੰਸਟੀਚਿਊਟ ਆਫ਼ ਦਾ ਬਲਾਇੰਡ ਦੀ ਨਵੀਂ ਇਮਾਰਤ ਵਿੱਚ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ।

ਐਸ ਏ ਐਸ ਨਗਰ, 23 ਨਵੰਬਰ - ਨੈਸ਼ਨਲ ਐਸੋਸੀਏਸ਼ਨ ਫਾਰ ਦਿ ਬਲਾਈਂਡ, ਇੰਡੀਆ ਦੀ ਪੰਜਾਬ ਇਕਾਈ ਵਲੋਂ ਬਲਾਕ ਮਾਜਰੀ ਦੇ ਪਿੰਡ ਚੰਦਪੁਰ ਵਿਖੇ ਪੀ. ਜੀ. ਆਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੰਸਟੀਚਿਊਟ ਆਫ਼ ਦਾ ਬਲਾਇੰਡ ਦੀ ਨਵੀਂ ਇਮਾਰਤ ਵਿੱਚ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾਇਰੈਕਟਰ ਜਰਨਲ ਆਫ ਸਕੂਲ ਐਜੂਕੇਸ਼ਨ, ਪੰਜਾਬ ਸ਼੍ਰੀ ਵਿਨੈ ਬੁਬਲਾਨੀ ਮੁੱਖ ਮਹਿਮਾਨ ਸਨ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਮੁਹਾਲੀ ਸ੍ਰੀਮਤੀ ਗਿੰਨੀ ਦੁੱਗਲ ਨੇ ਵੀ ਸ਼ਮੂਲੀਅਤ ਕੀਤੀ।

ਇਸ ਸੰਬੰਧੀ ਜਾਣਕਾਰੀ ਦਿਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ 3 ਮਹੀਨਿਆਂ ਤੋਂ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਕੈਂਪਾਂ ਦੀ ਲੜੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਹੁਣ ਸੰਸਥਾ ਵਲੋਂ ਸਿਸਵਾਂ ਕੁਰਾਲੀ ਹਾਈਵੇ ਤੇ ਪਿੰਡ ਚੰਦਪੁਰ ਵਿਖੇ ਮੁੱਖ ਕੇਂਦਰ ਸਥਾਪਿਤ ਕੀਤਾ ਗਿਆ ਹੈ, ਜਿੱਥੇ ਹਫ਼ਤਾਵਾਰੀ ਤਰੀਕੇ ਨਾਲ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ। ੳਹਨਾਂ ਦੱਸਿਆ ਕਿ ਕੈਂਪ ਦੌਰਾਨ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੇ ਮਾਹਿਰਾਂ ਵੱਲੋਂ ਸਿਆਲਬਾ ਮਾਜਰੀ ਅਤੇ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ ਵਿੱਚ ਲਗਾਏ ਗਏ ਅੱਖਾਂ ਦੇ ਕੈਂਪਾਂ ਵਿੱਚੋਂ ਪਛਾਣੇ ਗਏ 110 ਵਿਦਿਆਰਥੀਆਂ ਨੂੰ ਐਨਕਾਂ ਅਤੇ ਇਲਾਜ ਮੁਹੱਈਆ ਕਰਵਾਉਣ ਅਤੇ ਅੱਗੇ ਦੀ ਜਾਂਚ ਲਈ ਬੁਲਾਇਆ ਗਿਆ।