
ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਮਾਹਿਲਪੁਰ, (24 ਨਵੰਬਰ) ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ ਊਨਾ ਰੋਡ ਬਜਵਾੜਾ ਕਲਾ ਹੁਸ਼ਿਆਰਪੁਰ ਵਿਖੇ 10 ਦਸੰਬਰ 2023 ਦਿਨ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈl
ਮਾਹਿਲਪੁਰ, (24 ਨਵੰਬਰ) ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ ਊਨਾ ਰੋਡ ਬਜਵਾੜਾ ਕਲਾ ਹੁਸ਼ਿਆਰਪੁਰ ਵਿਖੇ 10 ਦਸੰਬਰ 2023 ਦਿਨ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈl ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਗੁਰਦੁਆਰਾ ਸਿੰਘ ਸਭਾ ਛਾਊਣੀ ਨਿਹੰਗ ਸਿੰਘਾਂ ਊਨਾ ਰੋਡ ਬਜਵਾੜਾ ਕਲਾਂ ਨੇ ਦੱਸਿਆ ਕਿ ਸਮਾਗਮ ਦੇ ਸਬੰਧ ਵਿੱਚ 8 ਦਸੰਬਰ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇl 10 ਦਸੰਬਰ ਦਿਨ ਐਤਵਾਰ ਨੂੰ ਪਾਠ ਦੇ ਭੋਗ ਤੋਂ ਬਾਦ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਤਖਤ ਸਾਹਿਬਾਨਾਂ ਦੇ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਸ਼੍ਰੋਮਣੀ ਪੰਥ ਅਕਾਲੀ ਦਲ, ਬੁੱਢਾ ਦਲ ਅਤੇ ਤਰਨਾ ਦਲ ਦੇ ਮੁਖੀ ਸਾਹਿਬਾਨ ਅਤੇ ਨਿਹੰਗ ਸਿੰਘ ਫੌਜਾਂ ਸਮੇਤ ਸਿੱਖ ਕੌਮ ਦੀਆਂ ਸਨਮਾਨਯੋਗ ਸ਼ਖਸ਼ੀਅਤਾਂ ਸਮਾਗਮ ਵਿੱਚ ਦਰਸ਼ਨ ਦੇ ਰਹੀਆਂ ਹਨl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀl ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾ ਜਿੰਦਾ ਸ਼ਹੀਦ ਸਿੰਘ ਸਾਹਿਬ ਸੰਤ ਬਾਬਾ ਨਿਹਾਲ ਸਿੰਘ ਜੀ ਉਚੇਰੇ ਤੌਰ ਤੇ ਦਰਸ਼ਨ ਦੇਣਗੇl ਗੁਰੂ ਦੇ ਲੰਗਰ ਤੋਂ ਚਲਣਗੇl
