
ਜਨ ਸਿਹਤ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਰੈਲੀਆਂ ਕਰਨ ਉਪਰੰਤ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 24 ਨਵੰਬਰ - ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਾਂਝੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨ ਉਪਰੰਤ ਮੰਗ ਪੱਤਰ ਦਿੱਤੇ ਗਏ।
ਐਸ ਏ ਐਸ ਨਗਰ, 24 ਨਵੰਬਰ - ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਾਂਝੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨ ਉਪਰੰਤ ਮੰਗ ਪੱਤਰ ਦਿੱਤੇ ਗਏ।
ਯੂਨੀਅਨ ਦੇ ਸੂਬਾ ਵਿੱਤ ਸਕੱਤਰ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਵਿੱਚ ਮੌਤ ਹੋ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ਤੇ ਤੁਰੰਤ ਨੌਕਰੀਆਂ ਦੇਣਾ, ਵਿਭਾਗ ਅੰਦਰ ਖਾਲੀ ਪੋਸਟਾਂ ਤੇ ਤੁਰੰਤ ਭਰਤੀ ਕਰਨ, ਵਿਭਾਗੀ ਟੈਸਟ ਪਾਸ ਦਰਜਾ -3 ਕਰਮਚਾਰੀਆਂ ਨੂੰ 15 ਕੋਟੇ ਅਨੁਸਾਰ ਸੀਨੀਆਰਤਾ ਦੇ ਆਧਾਰ ਤੇ ਜੂਨੀਅਰ ਇੰਜੀਨੀਅਰ ਪੱਦਉਨਤ ਕਰਨ, ਦਰਜਾ ਚਾਰ ਮੁਲਾਜ਼ਮਾਂ ਦੀ ਤਰੱਕੀ ਵਾਸਤੇ ਵਿਭਾਗੀ ਟੈਸਟ ਲੈਣਾ ਬੰਦ ਕਰਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅੰਦਰ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਟ, ਆਉਟਸਓਰਸ ਵਰਕਰਾਂ ਨੂੰ ਰੈਗੂਲਰ ਕਰਨ, ਵਿਭਾਗ ਅੰਦਰ ਲੱਗਭੱਗ 30 ਸਾਲ ਤੋਂ ਮਾਸਟਰੋਲ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ, ਦਰਜਾ ਤਿੰਨ ਅਤੇ ਦਰਜਾ ਚਾਰ ਮੁਲਾਜ਼ਮਾਂ ਦੇ ਜੋ ਸਰਵਿਸ ਰੂਲ ਬਣਾਏ ਗਏ ਹਨ ਉਨ੍ਹਾਂ ਵਿਚਲੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਹਨ ਰੂਲਾਂ ਵਿੱਚ ਸੋਧ ਕਰਨ ਸਮੇਤ ਹੋਰ ਮੰਗਾਂ ਸ਼ਾਮਿਲ ਹਨ।
ਉਹਨਾਂ ਦੱਸਿਆ ਕਿ ਇਸ ਕੜੀ ਦੇ ਤਹਿਤ ਪਬਲਿਕ ਹੈਲਥ ਕੰਪਲੈਕਸ ਫੇਜ਼-1, ਮੁਹਾਲੀ ਵਿੱਚ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਮਾਪੁਰੀ, ਦਿਲਦਾਰ ਸਿੰਘ ਸੁਹਾਣਾ, ਵਿਜੈ ਕੁਮਾਰ ਲਹੌਰੀਆ, ਸੁਰੇਸ਼ ਕੁਮਾਰ ਠਾਕੁਰ, ਸ਼ਿਵੇਦਰ ਸਿੰਘ, ਹਨੂੰਮਾਨ ਪ੍ਰਸ਼ਾਦ, ਸ਼ੀਤਲਾ ਪ੍ਰਸ਼ਾਦ, ਤਰਸੇਮ ਲਾਲ ਦੱਪਰ, ਹਰਬੰਸ ਲਾਲ ਭਾਗੋਮਾਜਰਾ, ਸਤੀਸ਼ ਕੁਮਾਰ ਲਾਲੜੂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ 6 ਦਸੰਬਰ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
