
ਖ਼ਾਲਸਾ ਕਾਲਜ ’ਚ ਉੱਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਭਾਸ਼ਾਵਾਂ ਵਿਭਾਗ ਤੇ ਆਈ.ਆਈ.ਸੀ. ਵਲੋਂ ‘ਉੱਦਮਤਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬੁਲਾਰੇ ਡਲੀਸ਼ੀਅਸ ਬਾਈਟ ਦੇ ਕਾਰੋਬਾਰੀ ਮੈਡਮ ਦਿਲਪ੍ਰੀਤ ਕੌਰ ਨੇ ਕਾਰੋਬਾਰ ਸਬੰਧੀ ਬਾਰੀਕੀ ਨਾਲ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਛੋਟੇ ਪੱਧਰ ’ਤੇ ਕਾਰੋਬਾਰ ਦੀ ਸ਼ੁਰੂਆਤ ਕਿਵੇਂ ਸਹਾਈ ਸਿੱਧ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਕਾਰੋਬਾਰ ਦੇ ਤਜ਼ਰਬਿਆਂ ਨਾਲ ਹੀ ਵੱਡੀ ਉਪਲਬੱਧੀ ਹਾਸਿਲ ਕੀਤੀ ਜਾ ਸਕਦੀ ਹੈ।
ਗੜ੍ਹਸ਼ੰਕਰ - ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਦੀ ਅਗਵਾਈ ਹੇਠ ਭਾਸ਼ਾਵਾਂ ਵਿਭਾਗ ਤੇ ਆਈ.ਆਈ.ਸੀ. ਵਲੋਂ ‘ਉੱਦਮਤਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਬੁਲਾਰੇ ਡਲੀਸ਼ੀਅਸ ਬਾਈਟ ਦੇ ਕਾਰੋਬਾਰੀ ਮੈਡਮ ਦਿਲਪ੍ਰੀਤ ਕੌਰ ਨੇ ਕਾਰੋਬਾਰ ਸਬੰਧੀ ਬਾਰੀਕੀ ਨਾਲ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਛੋਟੇ ਪੱਧਰ ’ਤੇ ਕਾਰੋਬਾਰ ਦੀ ਸ਼ੁਰੂਆਤ ਕਿਵੇਂ ਸਹਾਈ ਸਿੱਧ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਕਾਰੋਬਾਰ ਦੇ ਤਜ਼ਰਬਿਆਂ ਨਾਲ ਹੀ ਵੱਡੀ ਉਪਲਬੱਧੀ ਹਾਸਿਲ ਕੀਤੀ ਜਾ ਸਕਦੀ ਹੈ। ਇਸ ਮੌਕੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ. ਲਖਵਿੰਦਰਜੀਤ ਕੌਰ ਨੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਮਿਹਨਤ ਅਤੇ ਉਤਸ਼ਾਹ ਨਾਲ ਛੋਟੇ ਪੱਧਰ ’ਤੇ ਕਾਰੋਬਾਰ ਦੀ ਸ਼ੁਰੂਆਤ ਨਾਲ ਤਰੱਕੀ ਹਾਸਿਲ ਕੀਤੀ ਜਾ ਸਕਦੀ ਹੈ। ਲੈਕਚਰ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਪ੍ਰੋ. ਨਵਦੀਪ ਸਿੰਘ ਤੇ ਡਾ. ਅਜੇ ਦੱਤਾ ਵਲੋਂ ਨਿਭਾਈ ਗਈ। ਇਸ ਮੌਕੇ ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਜਸਵਿੰਦਰ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰੀਤਇੰਦਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਹੋਏ।
