
ਦੁਰਘਟਨਾ ਸਮੇਂ ਫਸਟ ਏਡ ਦੀ ਟ੍ਰੇਨਿੰਗ ਦੇ ਟਿਪਸ ਦਿੱਤੇ
ਐਸ. ਏ. ਐਸ. ਨਗਰ, 24 ਨਵੰਬਰ - ਪੰਜਾਬ ਸਟੇਟ ਰੈਡ ਕਰਾਸ ਦੇ ਸੇਵਾ ਮੁਕਤ ਡਿਪਟੀ ਸੈਕਟਰੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਵਿਖੇ 250 ਸਕੂਲੀ ਬੱਚਿਆਂ ਨੂੰ ਮੁਢਲੀ ਸਹਾਇਤਾ ਦੇ ਟਿਪਸ ਦਿੱਤੇ ਗਏ।
ਐਸ. ਏ. ਐਸ. ਨਗਰ, 24 ਨਵੰਬਰ - ਪੰਜਾਬ ਸਟੇਟ ਰੈਡ ਕਰਾਸ ਦੇ ਸੇਵਾ ਮੁਕਤ ਡਿਪਟੀ ਸੈਕਟਰੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲੀ ਵਿਖੇ 250 ਸਕੂਲੀ ਬੱਚਿਆਂ ਨੂੰ ਮੁਢਲੀ ਸਹਾਇਤਾ ਦੇ ਟਿਪਸ ਦਿੱਤੇ ਗਏ।
ਇਸ ਮੌਕੇ ਉਹਨਾਂ ਅਚਾਨਕ ਘਰ ਦੇ ਵਿੱਚ ਸਕੂਲ ਜਾਂ ਕਿਸੇ ਹੋਰ ਜਗ੍ਹਾ ਤੇ ਦੁਰਘਟਨਾ ਹੁੰਦੀ ਹੈ ਤਾਂ ਉਸ ਵੇਲੇ ਆਮ ਨਾਗਰਿਕ ਬਹੁਤ ਪੀੜਾ ਵਿੱਚ ਹੁੰਦਾ ਹੈ। ਉਹਨਾਂ ਕਿਹਾ ਕਿ ਕਿਸੇ ਵਿਅਕਤੀ ਨੇ ਫਸਟ ਏਡ ਦੀ ਟ੍ਰੇਨਿੰਗ ਲਈ ਹੋਵੇ ਤਾਂ ਉਹ ਡਾਕਟਰ ਦੇ ਆਉਣ ਤੋਂ ਪਹਿਲਾਂ ਮਰੀਜ਼ ਨੂੰ ਮੁਢਲੀ ਸਹਾਇਤਾ ਦੇ ਕੇ ਉਸ ਦੀ ਜਾਨ ਦੇ ਖਤਰੇ ਨੂੰ ਘਟਾ ਸਕਦਾ ਹੈ ਜਾਂ ਮਰੀਜ ਦਾ ਦੁੱਖ ਘਟਾਇਆ ਜਾ ਸਕਦਾ ਹੈ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਜਾ ਸਕਦਾ ਹੈ ਤਾਂ ਜੋ ਉਸ ਨੂੰ ਡਾਕਟਰਾਂ ਵੱਲੋਂ ਪੂਰੀ ਤਰ੍ਹਾਂ ਜਾਂਚ ਪਰਖ ਕੀਤੀ ਜਾਵੇ।
ਉਹਨਾਂ ਕਿਹਾ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਸਕੂਲਾਂ ਕਾਲਜਾਂ ਵਿੱਚ ਫਸਟ ਏਡ ਦੀ ਟ੍ਰੇਨਿੰਗ ਬਹੁਤ ਘੱਟ ਦਿੱਤੀ ਜਾ ਰਹੀ ਹੈ ਜਦੋਂਕਿ ਇਸ ਦੀ ਬਹੁਤ ਜਰੂਰਤ ਹੁੰਦੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਕੂਲਾਂ ਕਾਲਜਾਂ ਅਤੇ ਪਿੰਡਾਂ ਦੇ ਯੂਥ ਕਲੱਬ ਮੈਂਬਰਾਂ ਨੂੰ ਫਸਟ ਏਡ ਦੀ ਟ੍ਰੇਨਿੰਗ ਜਰੂਰ ਕਰਵਾਈ ਜਾਵੇ ਤਾਂ ਜੋ ਦੁਰਘਟਨਾ ਵਿੱਚ ਹੋਏ ਜਖਮੀ ਇਨਸਾਨਾਂ ਦੀ ਫੌਰੀ ਤੌਰ ਤੇ ਮਦਦ ਕੀਤੀ ਜਾਵੇ ਅਤੇ ਮੌਤਾਂ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਸ. ਐਮ ਐਸ ਔਜਲਾ, ਸ੍ਰੀ ਐਸ ਐਮ ਗੋਇਲ, ਸਕੂਲ ਦੇ ਪ੍ਰਿੰਸੀਪਲ, ਸਟਾਫ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।
