ਸਰਕਾਰੀ ਹਾਈ ਸਮਾਰਟ ਸਕੂਲ ਮੌਲੀ ਵੈਦਵਾਨ ਵਿਖੇ ਸਾਲਾਨਾ ਸਮਾਰੋਹ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ
ਐਸ. ਏ. ਐਸ. ਨਗਰ, 24 ਨਵੰਬਰ-ਸਰਕਾਰੀ ਹਾਈ ਸਮਾਰਟ ਸਕੂਲ ਮੌਲੀ ਵੈਦਵਾਨ ਵਿਖੇ ਸਾਲਾਨਾ ਸਮਾਰੋਹ ਅਤੇ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਡੀ.ਈ.ਓ ਮੁਹਾਲੀ, ਡਾ. ਗਿੰਨੀ ਦੁਗਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਸ. ਅੰਗਰੇਜ਼ ਸਿੰਘ ਡਿਪਟੀ ਡੀ.ਈ.ਓ. ਮਹਾਲੀ ਅਤੇ ਡਾ. ਸੁਨੀਲ ਬਹਿਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗੀਤ, ਵੱਖ-ਵੱਖ ਖੇਤਰਾਂ ਦੇ ਲੋਕ ਨਾਚ, ਯੋਗਾ ਹੋਰ ਕਈ ਪ੍ਰੋਗਰਾਮ ਪੇਸ਼ ਕੀਤੇ ਗਏ। ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਅਤੇ ਵਿੱਦਿਅਕ ਖੇਤਰ ਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਸ ਮੌਕੇ ਇਨਾਮ ਵੰਡੇ ਗਏ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਅਮੋਲ ਕੌਰ ਰਾਹੀਂ ਪਰਿਵਰਤਨ ਪ੍ਰੋਜੈਕਟ ਅਧੀਨ ਕਰਵਾਏ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਕਿਨ ਲੌਂਗ ਹਾਰਡਵੇਅਰ ਕੰਪਨੀ ਵੱਲੋਂ ਚਾਰ ਕਮਰਿਆਂ ਦੀ ਉਸਾਰੀ ਕਰਵਾ ਕੇ ਸਕੂਲ ਨੂੰ ਸਪੁਰਦ ਕੀਤੇ ਗਏ ਹਨ। ਸਮਾਗਮ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਸੰਜੀਵ ਕੁਮਾਰ ਵਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਲੋਕਾਂ ਦੁਆਰਾ ਇਸ ਸਕੂਲ ਦੀ ਇਮਾਰਤ ਦੀ ਉਸਾਰੀ ਵਿੱਚ ਦਿੱਤੇ ਗਏ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਬੀ ਕੇ ਗੋਇਲ, ਸਕੂਲ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਅਮਨਪ੍ਰੀਤ ਕੌਰ, ਸ਼੍ਰੀਮਤੀ ਰਾਜਵਿੰਦਰ ਕੌਰ, ਸ. ਗੁਰਮਨਜੀਤ ਸਿੰਘ, ਸ਼੍ਰੀਮਤੀ ਪ੍ਰੋਮਿਲਾ ਅਰੋੜਾ, ਸ਼੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਰਣਜੀਤ ਕੌਰ, ਸ੍ਰੀਮਤੀ ਨੀਨਾ ਮੋਂਗਾ, ਸ਼੍ਰੀਮਤੀ ਜਗਦੀਪ ਕੌਰ, ਸ਼੍ਰੀਮਤੀ ਰਜਨੀਸ਼ ਗਰਗ, ਸ਼੍ਰੀਮਤੀ ਪ੍ਰਤਿਭਾ ਸਿੰਗਲਾ, ਸ਼੍ਰੀਮਤੀ ਸ਼ਾਈਨਾ ਛਾਬੜਾ, ਸ਼੍ਰੀਮਤੀ ਰੀਤਿਕਾ ਸ਼ਰਮਾ, ਸ਼੍ਰੀਮਤੀ ਜਸਵਿੰਦਰ ਕੌਰ, ਸ੍ਰੀਮਤੀ ਮੋਨਿਕਾ ਪ੍ਰਸਾਦ, ਸ਼੍ਰੀਮਤੀ ਰਜਵੰਤ ਕੌਰ, ਸ੍ਰੀਮਤੀ ਦਲਜੀਤ ਕੌਰ , ਸ੍ਰੀ ਅਜੈ ਸਿੰਘ, ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਹਾਜਿਰ ਸਨ।