ਸੁਖਦੀਪ ਸਿੰਘ ਸੋਈ ਨੂੰ ਦਿੱਤੀ ਅੰਤਮ ਵਿਦਾਇਗੀ ਅੰਤਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਪਤਵੰਤੇ

ਐਸ ਏ ਐਸ ਨਗਰ, 28 ਨਵੰਬਰ- ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

ਐਸ ਏ ਐਸ ਨਗਰ, 28 ਨਵੰਬਰ- ਮੁਹਾਲੀ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਸੁਖਦੀਪ ਸਿੰਘ ਸੋਈ (ਜਿਹਨਾਂ ਦਾ ਬੀਤੀ 25 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਦੇ ਕਾਰਨ ਸਵਰਗਵਾਸ ਹੋ ਗਿਆ ਸੀ) ਦਾ ਅੰਤਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸ ਸੋਹੀ ਦੇ ਸਨੇਹੀਆਂ, ਪਰਿਵਾਰਕ ਮੈਂਬਰਾਂ, ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ, ਮਿਉਂਸਪਲ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ ਗਈ। ਸ ਸੁਖਦੀਪ ਸਿੰਘ ਸੋਈ ਦੇ ਭਰਾ ਦੀਪ ਜੋਤ ਸਿੰਘ ਸੋਈ ਬੀਤੀ ਰਾਤ ਆਸਟ੍ਰੇਲੀਆ ਤੋਂ ਵਾਪਸ ਪਰਤ ਆਏ, ਜਿਸਤੋਂ ਬਾਅਦ ਉਹਨਾਂ ਦਾ ਅੰਤਮ ਸਸਕਾਰ ਕੀਤਾ ਗਿਆ। ਸੁਖਦੀਪ ਸਿੰਘ ਸੋਈ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਛੱਡ ਗਏ ਹਨ।

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਸਾਬਕਾ ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ, ਪੀ ਐਸ ਪੀ ਸੰਗਰੂਰ ਨਵਰੀਤ ਸਿੰਘ ਵਿਰਕ, ਨਗਰ ਨਿਗਮ ਦੇ ਕੌਂਸਲਰ ਰਜਿੰਦਰ ਸਿੰਘ ਰਾਣਾ, ਕਮਲਪ੍ਰੀਤ ਸਿੰਘ ਬੰਨੀ, ਜਸਪ੍ਰੀਤ ਸਿੰਘ ਗਿਲ, ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕ ਸਟੋਨ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਆਰ ਪੀ ਸ਼ਰਮਾ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ ਅਤੇ ਕਮਲਜੀਤ ਸਿੰਘ ਰੂਬੀ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਗੁਰਮੀਤ ਸਿੰਘ ਬਾਕਰਪੁਰ, ਆਰੀਅਨ ਗਰੁੱਪ ਦੇ ਚੇਅਰਮੈਨ ਅੰਸ਼ੂ ਕਟਾਰੀਆ, ਕਾਂਗਰਸੀ ਆਗੂ ਰਜਿੰਦਰ ਸਿੰਘ ਧਰਮਗੜ੍ਹ, ਦਵਿੰਦਰ ਸਿੰਘ ਸੋਢੀ, ਪੰਜਾਬੀ ਗਾਇਕ ਹਰਦੀਪ ਸਿੰਘ, ਏ ਜੀ ਐਮ ਇੰਡਸਟ੍ਰੀ ਬਲਿੰਦਰ ਸਿੰਘ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਬਲਜੀਤ ਸਿੰਘ ਮਠਾੜੂ, ਰਾਉਰਕੇਲਾ ਦੇ ਸਾਬਕਾ ਡਿਪਟੀ ਮੇਅਰ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਐਮ ਪੀ ਸੀ ਏ ਸਾਬਕਾ ਪ੍ਰਧਾਨ ਸ਼ਲਿੰਦਰ ਆਨੰਦ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸ ਕਰਮ ਸਿੰਘ ਬਬਰਾ, ਭਾਈ ਲਾਲੋ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਠੇਕੇਦਾਰ ਮਨਜੀਤ ਸਿੰਘ ਮਾਨ, ਸਮਾਜਸੇਵੀ ਆਗੂ ਗੁਰਚਰਨ ਸਿੰਘ ਭਮਰਾ, ਰਾਜਾ ਕੰਵਰਜੋਤ ਸਿੰਘ ਰਾਜ ਮੁਹਾਲੀ, ਦਮਨਜੋਤ ਸਿੰਘ ਧਾਲੀਵਾਲ, ਐਡਵੋਕੇਟ ਪਰਮਿੰਦਰ ਸਿੰਘ ਤੂਰ, ਕੈਲਾਸ਼ ਸੇਠੀ, ਰੁਪਿੰਦਰ ਸਿੰਘ ਮਲੋਆ, ਪਰਮਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਭਾਟੀਆ, ਚਰਨਜੀਤ ਸਿੰਘ ਖੁਰਾਨਾ, ਮੁਹਾਲੀ ਦੇ ਸਮੂਹ ਪੱਤਰਕਾਰਾਂ ਸਮੇਤ ਮੁਹਾਲੀ ਜਿਲ੍ਹੇ ਅਤੇ ਚੰਡੀਗੜ੍ਹ ਤੋ ਆਏ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 5 ਦੇ ਪ੍ਰਧਾਨ ਰਾਜਪਾਲ ਸਿੰਘ ਚੌਧਰੀ, ਜਨਰਲ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਹੋਰਨਾਂ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਸ ਸੋਈ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।