ਸਪਾਈਨ ਹਸਪਤਾਲ ਵਲੋਂ ਮੈਡੀਕਲ ਕਚਰੇ ਅਤੇ ਹੋਰ ਕੂੜੇ ਨੂੰ ਅੱਗ ਲਗਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਪ੍ਰਸ਼ਾਸ਼ਨ : ਕਮਲ ਨਯਨ ਸੋਢੀ

ਐਸ ਏ ਐਸ ਨਗਰ, 28 ਨਵੰਬਰ - ਮੁਹਾਲੀ ਸੁਸਾਇਟੀ ਫਾਰ ਫਾਸਟ ਜਸਟਿਸ ਦੇ ਪ੍ਰਧਾਨ ਸ ਕਮਲ ਨਯਨ ਸੋਢੀ ਨੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੈਕਟਰ 70 ਵਿੱਚ ਸਥਿਤ ਸਪਾਈਨ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਹਸਪਤਾਲ ਦੇ ਮੈਡੀਕਲ ਵੇਸਟ ਅਤੇ ਹੋਰ ਆੜ ਕਬਾੜ ਨੂੰ ਅੱਗ ਲਗਾਉਣ ਦੀ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ।

ਸ ਸੋਢੀ ਨੇ ਕਿਹਾ ਕਿ ਸਪਾਈਨ ਹਸਪਤਾਲ ਦੇ ਕਰਚਾਰੀਆਂ ਵਲੋਂ ਮੈਡੀਕਲ ਵੇਸਟ, ਕੂੜੇ ਅਤੇ ਦਰਖਤਾਂ ਤੋਂ ਡਿੱਗਦੇ ਪੱਤਿਆਂ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਆਸ ਪਾਸ ਦੇ ਖੇਤਰ ਵਿੱਚ ਭਾਰੀ ਧੂਆਂ ਫੈਲਦਾ ਹੈ ਅਤੇ ਇਸ ਕਾਰਨ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੁੰਦਾ ਹੈ।

ਉਹਨਾਂ ਕਿਹਾ ਕਿ ਸਪਾਈਨ ਹਸਪਤਾਲ ਦੇ ਕਰਮਚਾਰੀਆਂ ਵਲੋਂ ਇਸ ਕੂੜੇ ਨੂੰ ਅੱਗ ਲਗਾਉਣ ਨਾਲ ਇਸ ਦੇ ਨਾਲ ਲੱਗਦੇ ਸਪੈਸ਼ਲ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ। ਉਹਨਾਂ ਕਿਹਾ ਕਿ ਅੱਜ ਸਵੇਰੇ ਵੀ ਹਸਪਤਾਲ ਦੇ ਕਰਮਚਾਰੀਆਂ ਵਲੋਂ ਕੂੜੇ ਨੂੰ ਅੱਗ ਲਗਾ ਦਿੱਤੀ ਗਈ ਸੀ ਜਿਸ ਕਾਰਨ ਸਪੈਸ਼ਲ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪਿਆ।

ਉਹਨਾਂ ਕਿਹਾ ਕਿ ਇਸ ਸੰਬੰਧੀ ਉਹਨਾਂ ਵਲੋਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਗਈ ਹੈ।

ਉਹਨਾਂ ਮੰਗ ਕੀਤੀ ਕਿ ਇਸ ਸੰਬੰਧੀ ਨਗਰ ਨਿਗਮ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਬਣਦੀ ਕਾਰਵਾਈ ਕੀਤੀ ਜਾਵੇ ਵਰਨਾ ਉਹ ਸਪਾਈਨ ਹਸਪਤਾਲ ਦੇ ਪ੍ਰਬੰਧਕਾਂ, ਨਗਰ ਨਿਗਮ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਖਿਲਾਫ ਅਦਾਲਤ ਵਿੱਚ ਜਾਣ ਲਈ ਮਜਬੂਰ ਹੋਣਗੇ।