
ਗੜ੍ਹਸ਼ੰਕਰ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਕੀਤੇ ਦੋ ਨੋਜਵਾਨ ਕਾਬੂ
ਗੜ੍ਹਸ਼ੰਕਰ 29 - ਸ਼੍ਰੀ.ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਚੋਰੀ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਸੁਖਵਿੰਦਰ ਸਿੰਘ ਚੌਂਕੀ ਇੰਚਾਰਜ ਸਮੁੰਦੜਾ ਸਮੇਤ ਪੁਲਿਸ ਪਾਰਟੀ ਅਤੇ ਗਸ਼ਤ ਨਾਕਾਬੰਦੀ ਦੇ ਸੰਬੰਧ ਵਿਚ ਅੱਡਾ ਸਮੁੰਦੜਾ ਵਿਖੇ ਮੌਜੂਦ ਸੀ
ਗੜ੍ਹਸ਼ੰਕਰ 29 - ਸ਼੍ਰੀ.ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਚੋਰੀ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਸੁਖਵਿੰਦਰ ਸਿੰਘ ਚੌਂਕੀ ਇੰਚਾਰਜ ਸਮੁੰਦੜਾ ਸਮੇਤ ਪੁਲਿਸ ਪਾਰਟੀ ਅਤੇ ਗਸ਼ਤ ਨਾਕਾਬੰਦੀ ਦੇ ਸੰਬੰਧ ਵਿਚ ਅੱਡਾ ਸਮੁੰਦੜਾ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਹੂੰਗੜਾ ਥਾਣਾ ਪੋਜੇਵਾਲ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਗੁਰਮੇਲ ਸਿੰਘ ਵਾਸੀ ਚੱਕ ਗੁੱਜਰਾਂ ਥਾਣਾ ਗੜ੍ਹਸ਼ੰਕਰ ਜੋ ਚੋਰੀਆਂ ਕਰਨ ਦੇ ਆਦੀ ਹਨ। ਅੱਜ ਵੀ ਚੋਰੀ ਦਾ ਮੋਟਰਸਾਈਕਲ ਲੈ ਕੇ ਸਹੂੰਗੜਾ ਤੋਂ ਸਮੁੰਦੜਾ ਵੱਲ ਨੂੰ ਆ ਰਹੇ ਹਨ। ਜੇਕਰ ਲਿੰਕ ਰੋਡ ਚੱਕ ਗੁੱਜਰਾਂ ਵਿਖੇ ਨਾਕਾ ਲਗਾ ਕੇ ਚੈਕਿੰਗ ਕੀਤੀ ਜਾਵੇ ਤਾਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਆ ਸਕਦੇ ਹਨ। ਜਿਸ ਤੇ ਲਿੰਕ ਰੋਡ ਚੱਕ ਗੁੱਜਰਾਂ ਵਿਖੇ ਨਾਕੇ ਦੌਰਾਨ ਉਕਤ ਦੋਸ਼ੀ ਚੋਰੀ ਦੇ ਮੋਟਰਸਾਈਕਲ ਨੰਬਰ ਪੀ ਬੀ-07-ਏ ਜੀ-5279 ਮਾਰਕਾ ਸਪਲੈਂਡਰ ਸਮੇਤ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 196 ਅ:/ਧ: 379 ਭ:ਦ: ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰ ਲਿਆ ਗਿਆ। ਦੋਸ਼ੀਆਂ ਪਾਸੋਂ ਪੁੱਛਗਿੱਛ ਕਰਨ ਤੇ ਚੋਰੀ ਦੇ ਦੋ ਹੋਰ ਮੋਟਰਸਾਈਕਲ ਨੰਬਰ ਪੀ ਬੀ-06ਏ ਜੀ-4612 ਪਲੈਟੀਨਾ ਅਤੇ ਨੀ ਬੀ-36-ਈ-6354 ਮਾਰਕਾ ਪਲੈਟੀਨਾ ਬਰਾਮਦ ਕੀਤੇ। ਜੋ ਦੋਸ਼ੀਆਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹਨ। ਜਿਹਨਾਂ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ। ਜਿਹਨਾਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀ ਮਨਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸਹੂੰਗੜਾ ਥਾਣਾ ਪੋਜੇਵਾਲ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ, ਸਦਰ ਰੋਪੜ, ਪੋਜੇਵਾਲ ਅਤੇ ਗੜ੍ਹਸ਼ੰਕਰ ਵਿਖੇ ਚੋਰੀ ਦੇ ਦਸ ਮੁਕੱਦਮੇ ਦਰਜ ਹਨ।
