ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਇਸ਼ਾਰੇ ਉੱਤੇ ਹੋਈ ਬੇਅਦਬੀ ਦੀ ਕਾਰਵਾਈ ਨਿਖੇਧੀਯੋਗ : ਪਰਵਿੰਦਰ ਸਿੰਘ ਸੋਹਾਣਾ

ਐਸ ਏ ਐਸ ਨਗਰ, 29 ਨਵੰਬਰ - ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਬੇਅਦਬੀ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜਿੰਮੇਵਾਰ ਹੈ।

ਐਸ ਏ ਐਸ ਨਗਰ, 29 ਨਵੰਬਰ - ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਬੇਅਦਬੀ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਬੈਠੀ ਬੇਕਸੂਰ ਸੰਗਤ ਉੱਤੇ ਹੋਇਆ ਹਮਲਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਸਵਤੰਤਰ ਏਜੰਸੀ ਤੋਂ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ।

ਸ ਸੋਹਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਸਿੱਖ ਵਿਰੋਧੀ ਹੈ ਅਤੇ ਇਸ ਵੱਲੋਂ ਲਗਾਤਾਰ ਸਿੱਖ ਵਿਰੋਧੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਦੀ ਕਠਪੁਤਲੀ ਬਣ ਕੇ ਰਹਿ ਗਏ ਹਨ ਅਤੇ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਹੁਣ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਵਲੋਂ ਧਾਰਮਿਕ ਮਸਲਿਆਂ ਵਿੱਚ ਵੀ ਪੰਜਾਬ ਪੁਲੀਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕੀਤੀ ਜਾ ਰਹੀ ਅਰਦਾਸ ਦੇ ਦੌਰਾਨ ਪੁਲੀਸ ਦਾ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣਾ ਇਸ ਨੂੰ ਸਾਬਿਤ ਕਰਦਾ ਹੈ। ਉਹਨਾਂ ਕਿਹਾ ਕਿ ਹੋਰ ਤਾਂ ਹੋਰ ਇਸ ਦੌਰਾਨ ਪੁਲੀਸ ਵੱਲੋਂ ਅੰਨੇਵਾਹ ਫਾਇਰਿੰਗ ਵੀ ਕੀਤੀ ਗਈ ਜੋ ਕਿ ਬਹੁਤ ਹੀ ਮਾੜੀ ਗੱਲ ਹੈ। ਉਹਨਾਂ ਮੰਗ ਕੀਤੀ ਕਿ ਇਸ ਬੇਅਦਬੀ ਸਬੰਧੀ ਪੰਜਾਬ ਦੇ ਗ੍ਰਹਿ ਮੰਤਰੀ ਸਮੇਤ ਪੁਲੀਸ ਅਧਿਕਾਰੀਆਂ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ।