ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਤੇ ਮਾਹਿਲਪੁਰ ਦੇ ਮੁਲਾਜ਼ਮਾਂ ਵਲੋਂ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਤੇ ਮਾਹਿਲਪੁਰ ਦੇ ਮੁਲਾਜ਼ਮਾਂ ਵਲੋਂ ਬਲਾਕ ਕਨਵੀਨਰ ਸਤਪਾਲ ਮਿਨਹਾਸ ਦੀ ਅਗਵਾਈ ਹੇਠ ਰੋਸ ਪੱਤਰ ਸੌਂਪਿਆ ਗਿਆ ਅਤੇ ਇਹ ਮੰਗ ਕੀਤੀ ਗਈ ਕਿ ਸਰਕਾਰ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐੱਸ ਓ ਪੀ ਜਲਦ ਜਾਰੀ ਕਰ ਕੇ ਪੰਜਾਬ ਦੇ ਐਨ ਪੀ ਐਸ ਅਧੀਨ ਆਉਂਦੇ ਦੋ ਲੱਖ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

ਗੜ੍ਹਸ਼ੰਕਰ  18 ਸਤੰਬਰ (ਬਲਵੀਰ ਚੌਪੜਾ ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜ੍ਹਸ਼ੰਕਰ ਤੇ ਮਾਹਿਲਪੁਰ ਦੇ ਮੁਲਾਜ਼ਮਾਂ ਵਲੋਂ ਬਲਾਕ ਕਨਵੀਨਰ ਸਤਪਾਲ ਮਿਨਹਾਸ ਦੀ ਅਗਵਾਈ ਹੇਠ ਰੋਸ ਪੱਤਰ ਸੌਂਪਿਆ ਗਿਆ ਅਤੇ ਇਹ ਮੰਗ ਕੀਤੀ ਗਈ ਕਿ ਸਰਕਾਰ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐੱਸ ਓ ਪੀ ਜਲਦ ਜਾਰੀ ਕਰ ਕੇ ਪੰਜਾਬ ਦੇ ਐਨ ਪੀ ਐਸ ਅਧੀਨ ਆਉਂਦੇ ਦੋ ਲੱਖ ਮੁਲਾਜ਼ਮਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।ਇਸ ਉਪਰੰਤ ਕਨਵੀਨਰ ਸਤਪਾਲ ਮਿਨਹਾਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ 6 ਅਪ੍ਰੈਲ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਵਿੱਚ ਦੋ ਮਹੀਨਿਆਂ ਦੇ ਅੰਦਰ-ਅੰਦਰ ਪੁਰਾਣੀ ਪੈਨਸ਼ਨ ਬਹਾਲੀ ਦਾ ਐੱਸ ਓ ਪੀ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਪੰਜ ਮਹੀਨੇ ਬੀਤ ਜਾਣ ਦੇ ਬਾਅਦ ਵੀ ਉਹਨਾਂ ਵਲੋਂ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।ਇਸਦੇ ਨਾਲ ਹੀ ਮਾਹਿਲਪੁਰ ਤੋਂ ਸਾਥੀ ਪਰਮਜੀਤ ਕਾਤਿਬ ਨੇ ਦੱਸਿਆ ਕਿ ਪੰਜਾਬ ਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਬਣੀ ਨਵੀਂ ਸਰਕਾਰ ਨੇ ਸੱਤਾ ਵਿੱਚ ਆਉਣ ਸਾਰ ਹੀ ਪੁਰਾਣੀ ਪੈਨਸ਼ਨ ਲਾਗੂ ਕਰ ਦਿੱਤੀ ਹੈ।ਇਸਦੇ ਨਾਲ ਰਾਜਸਥਾਨ ਸਰਕਾਰ ਵਲੋਂ ਵੀ ਪੁਰਾਣੀ ਪੈਨਸ਼ਨ ਲਾਗੂ ਕਰ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮ ਵਰਗ ਦੇ ਜੀ ਪੀ ਐੱਫ ਖਾਤੇ ਵੀ ਖੋਲ੍ਹ ਦਿੱਤੇ ਹਨ।ਕਮੇਟੀ ਨੇ ਪੁਰਜ਼ੋਰ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਗੁਆਂਢੀ ਰਾਜਾਂ ਤੋਂ ਸੇਧ ਲੈਂਦੇ ਹੋਏ ਜਲਦ ਪੰਜਾਬ ਵਿੱਚ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਆਪਣੀ ਘੋਸ਼ਣਾ ਨੂੰ ਜਲਦ ਅਮਲੀ ਜਾਮਾ ਪਹਿਨਾ ਕੇ ਮੁਲਾਜ਼ਮਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰੇ ਤੇ ਮੁਲਾਜ਼ਮਾਂ ਦੀ ਬੁਢਾਪੇ ਦੀ ਡੰਗੋਰੀ ਸੁਰੱਖਿਅਤ ਕਰੇ।ਇਸ ਮੌਕੇ ਅਮਰਜੀਤ ਸਿੰਘ, ਮਨੋਜ ਕੁਮਾਰ, ਨਿਤਿਨ ਸੁਮਨ, ਦਿਲਬਾਗ ਸਿੰਘ, ਅਸ਼ਵਨੀ ਕੁਮਾਰ, ਪਰਮਿੰਦਰ ਪੱਖੋਵਾਲ, ਹਰਜਿੰਦਰ ਕੁਮਾਰ, ਸੁਭਾਸ਼ ਚੰਦਰ, ਵਿਜੇ, ਅਸ਼ੋਕ ਕੁਮਾਰ, ਬਲਕਾਰ ਸਿੰਘ, ਦਲਵਿੰਦਰ ਸਿੰਘ, ਗੁਰਬਚਨ ਸਿੰਘ, ਸੁਰਿੰਦਰ ਕੁਮਾਰ ਤੋਂ ਇਲਾਵਾ ਜੀ ਟੀ ਯੂ ਤੋਂ ਨਰੇਸ਼ ਕੁਮਾਰ ਤੇ ਸ਼ਾਮ ਸੁੰਦਰ ਤੋਂ ਇਲਾਵਾ ਹੋਰ ਮੁਲਾਜ਼ਮ ਹਾਜ਼ਰ ਸਨ