ਵਿਨੀਤ ਵਰਮਾ ਬਣੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ

ਐਸ ਏ ਐਸ ਨਗਰ, 1 ਦਸੰਬਰ - ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਓਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਦਫਤਰ ਵਲੋਂ ਸੂਚੀ ਜਾਰੀ ਕੀਤੀ ਗਈ ਹੈ

ਐਸ ਏ ਐਸ ਨਗਰ, 1 ਦਸੰਬਰ - ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਓਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਦਫਤਰ ਵਲੋਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਸ੍ਰੀ ਵਿਨੀਤ ਵਰਮਾ ਤੋਂ ਇਲਾਵਾ ਇੰਦਰਬੰਸ਼ ਚੱਢਾ, ਅਨਿਲ ਭਾਰਦਵਾਜ, ਅਤੁਲ ਨਾਗਪਾਲ, ਜਸਕਰਨ ਬਦੇਸ਼ਾ, ਰਾਜ ਅਗਰਵਾਲ ਅਤੇ ਸ਼ੀਤਲ ਜੁਨੇਜਾ ਨੂੰ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੋਂ ਬਾਅਦ ਸ੍ਰੀ ਵਿਨੀਤ ਵਰਮਾ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸ੍ਰੀ ਵਰਮਾ ਨੇ ਕਿਹਾ ਕਿ ਉਹ ਪਹਿਲਾਂ ਤੋਂ ਵਪਾਰੀ ਵਰਗ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਸਰਕਾਰ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।