
ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ‘ਪਿੱਟ-ਸਿਆਪਾ’ ਮੁਲਾਜ਼ਮਾਂ ਦੀ ‘ਕਲਮ-ਛੋੜ’ ਹੜਤਾਲ 23ਵੇਂ ਦਿਨ ਵਿੱਚ ਦਾਖ਼ਲ
ਐਸ ਏ ਐਸ ਨਗਰ, 1 ਦਸੰਬਰ - ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਕਲਮ-ਛੋੜ ਹੜਤਾਲ ਦੌਰਾਨ ਮੁਲਾਜਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰਤਾ ਕਰਕੇ ਪੰਜਾਬ ਸਰਕਾਰ ਵਿਰੁਧ ਜ਼ਬਰਦਸਤ ਨਾਹਰੇਬਾਜ਼ੀ ਕੀਤੀ
ਐਸ ਏ ਐਸ ਨਗਰ, 1 ਦਸੰਬਰ - ਸਥਾਨਕ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਕਲਮ-ਛੋੜ ਹੜਤਾਲ ਦੌਰਾਨ ਮੁਲਾਜਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਇਕੱਤਰਤਾ ਕਰਕੇ ਪੰਜਾਬ ਸਰਕਾਰ ਵਿਰੁਧ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ ਅਤੇ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ ਤੇ ਹੋਰ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਹੜਤਾਲ ਨੂੰ ਪੀ. ਸੀ. ਐਮ. ਐਸ. ਐਸੋਸੀਏਸ਼ਨ, ਮਾਸ ਮੀਡੀਆ ਐਸੋਸੀਏਸ਼ਨ, ਫ਼ਾਰਮੇਸੀ ਐਸੋ., ਮੈਡੀਕਲ ਲੈਬ ਐਸੋ., ਹੈਲਥ ਇੰਸਪੈਕਟਰ, ਵਰਕਰ ਐਸੋ., ਪੈਰਾ ਮੈਡੀਕਲ, ਡਰਾਇਵਰ ਯੂਨੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਸਮੇਤ ਸਾਰਿਆਂ ਨੇ ਸਮਰਥਨ ਦਿਤਾ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਯੋਗੇਸ਼ ਕੁਮਾਰ ਤੇ ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ ਜਿਸ ਕਾਰਨ ਮੁਲਾਜ਼ਮਾਂ ਅੰਦਰ ਭਾਰੀ ਰੋਸ ਤੇ ਗੁੱਸਾ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ, ਬੰਦ ਕੀਤੇ ਗਏ ਵੱਖ-ਵੱਖ ਭੱਤੇ ਮੁੜ ਚਾਲੂ ਕਰਵਾਉਣ ਸਮੇਤ ਹੋਰ ਕਈ ਮੰਗਾਂ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਚ ਦੇ ਸੱਦੇ ਮੁਤਾਬਕ ਸਮੂਹ ਮੁਲਾਜ਼ਮ 6 ਦਸੰਬਰ ਤਕ ਹੜਤਾਲ ਤੇ ਹਨ ਅਤੇ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮੰਚ ਦੇ ਫ਼ੈਸਲੇ ਮੁਤਾਬਕ ਅਗਲੇਰੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਤਕ ਹਰ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਮੌਜੂਦਾ ਸਰਕਾਰ ਨੇ ਮੁਲਾਜ਼ਮਾਂ ਨੂੰ ਬਿਲਕੁਲ ਹੀ ਅਣਗੌਲਿਆ ਕਰਦਿਆਂ ਕਿਸ਼ਤ ਜਾਰੀ ਨਹੀਂ ਕੀਤੀ, ਹਾਲਾਂਕਿ ਕੇਂਦਰ ਸਰਕਾਰ ਨੇ ਕਿਸ਼ਤਾਂ ਜਾਰੀ ਕਰਨ ਦਾ ਐਲਾਨ ਦੀਵਾਲੀ ਤੋਂ ਕਈ ਦਿਨ ਪਹਿਲਾਂ ਹੀ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਉਹ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ ਪਰ ਉਨ੍ਹਾਂ ਦੀ ਪ੍ਰੇਸ਼ਾਨੀ ਪਿੱਛੇ ਮੁਲਾਜ਼ਮ ਨਹੀਂ ਸਗੋਂ ਸਰਕਾਰ ਦੀਆਂ ਨੀਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗ ਤੁਰੰਤ ਪ੍ਰਵਾਨ ਕੀਤੀਆਂ ਜਾਣ। ਇਸ ਮੌਕੇ ਮੁਲਾਜ਼ਮ ਆਗੂ ਆਲੋਕ ਗੁਪਤਾ ਤੇ ਹੋਰ ਹਾਜ਼ਰ ਸਨ।
