
ਗੁਰਦੁਆਰਾ ਤਪ ਅਸਥਾਨ ਸ੍ਰੀਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ ਅੱਜ
ਮਾਹਿਲਪੁਰ,(2 ਦਸੰਬਰ) - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਤੱਪ ਅਸਥਾਨ ਸ਼੍ਰੀਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ 3 ਦਸੰਬਰ 2023 ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈl
ਮਾਹਿਲਪੁਰ,(2 ਦਸੰਬਰ) - ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਤੱਪ ਅਸਥਾਨ ਸ਼੍ਰੀਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ 3 ਦਸੰਬਰ 2023 ਦਿਨ ਐਤਵਾਰ ਨੂੰ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈlਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਦੱਸਿਆ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਦਿਨ ਸਭ ਤੋਂ ਪਹਿਲਾਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇl ਉਪਰੰਤ ਰਾਗੀ ਢਾਡੀ ਕਥਾ ਕੀਰਤਨ ਰਾਹੀਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਸਚਿਆਈ ਦੇ ਮਾਰਗ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇl ਇਸ ਮੌਕੇ ਸਮਾਗਮ ਵਿੱਚ ਪਹੁੰਚ ਰਹੇ ਸੰਤ ਮਹਾਤਮਾ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇlਉਨ੍ਹਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਾਨਵਤਾ ਨੂੰ ਇੱਕ ਪ੍ਰਭੂ ਦੇ ਲੜ ਲੱਗਣ, ਔਰਤ ਜਾਤੀ ਦਾ ਸਤਿਕਾਰ ਕਰਨ, ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਅੰਮ੍ਰਿਤ ਵੇਲੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਨਿਤਨੇਮ ਅਤੇ ਨਾਮ ਸਿਮਰਨ ਦਾ ਅਭਿਆਸ ਕਰਨ, ਵਹਿਮਾਂ - ਭਰਮਾ ਅੰਧ ਵਿਸ਼ਵਾਸਾਂ ਤੇ ਕਰਮਕਾਂਡਾਂ ਦਾ ਤਿਆਗ ਕਰਨ, ਵੱਧ ਤੋਂ ਵੱਧ ਗਿਆਨਵਾਨ ਤੇ ਵਿਵੇਕਸ਼ੀਲ ਬਣ ਕੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਹਾਲਾਤਾਂ ਤੋਂ ਜਾਣੂ ਹੋਣ, ਦੁਖਿਆਰੇ ਲੋਕਾਂ ਦੀ ਮਦਦ ਕਰਨ, ਕੁਦਰਤ ਨਾਲ ਪਿਆਰ ਕਰਨ ਤੇ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਲੜ ਲੱਗ ਕੇ ਇੱਕ ਦੂਜੇ ਦੇ ਦੁੱਖ ਸੁੱਖ ਵਿੱਚ ਸਹਾਇਕ ਹੁੰਦੇ ਹੋਏ ਪ੍ਰੇਰਨਾਦਾਇਕ ਜੀਵਨ ਬਤੀਤ ਕਰੀਏl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀl ਗੁਰੂ ਕੇ ਲੰਗਰ ਅਤੁੱਟ ਚੱਲਣਗੇl
