ਆਪ ਆਗੂ ਅਮਿਤ ਜੈਨ ਬਣੇ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ

ਐਸ ਏ ਐਸ ਨਗਰ, 2 ਦਸੰਬਰ - ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਕਨਵੀਨਰ ਅਤੇ ਟ੍ਰੇਡਰ ਵਿੰਗ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਅਮਿਤ ਜੈਨ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਐਸ ਏ ਐਸ ਨਗਰ, 2 ਦਸੰਬਰ - ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦੇ ਕਨਵੀਨਰ ਅਤੇ ਟ੍ਰੇਡਰ ਵਿੰਗ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਅਮਿਤ ਜੈਨ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਮੁੱਖ ਮੰਤਰੀ ਵਲੋਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਗੈਰ-ਸਰਕਾਰੀ ਮੈਂਬਰਾਂ ਦੀ ਨਾਮਜ਼ਦਗੀ ਦਾ ਪੱਤਰ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਵਲੋਂ ਜਾਰੀ ਪੱਤਰ ਅਨੁਸਾਰ ਮਨੀਸ਼ ਅਗਰਵਾਲ ਨੂੰ ਵਾਈਸ ਚੇਅਰਮੈਨ, ਅਮਿਤ ਜੈਨ, ਅਰੁਣ ਵਾਧਵਾ, ਸ਼ਾਹਿਲ ਗੋਇਲ, ਜਸਪਾਲ ਚੇਚੀ, ਗੋਪੀ ਸ਼ਰਮਾ, ਵਿਨੋਦ ਸੋਈ, ਸੌਰਭ ਬਹਿਲ, ਅਤੇ ਕੁਲਵੰਤ ਵਡਾਲੀ ਨੂੰ ਗੈਰ-ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਸ੍ਰੀ ਜੈਨ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।