ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਵੱਲੋਂ ਚੌਪਈ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ
ਐਸ ਏ ਐਸ ਨਗਰ, 2 ਦਸੰਬਰ - ਸ਼ਹੀਦੀ ਦਿਨਾਂ ਨੂੰ ਮੁੱਖ ਰੱਖਦਿਆਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਵੱਲੋਂ ਅਧਿਆਪਕਾਂ ਦੀ ਅਗਵਾਈ ਹੇਠ ਚੌਪਈ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਸਹਿਜ ਭਾਵਨਾ ਨਾਲ ਪਾਠ ਦੀ ਆਰੰਭਤਾ ਕੀਤੀ।

ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਪਾਠ ਉਪਰੰਤ ਅਰਦਾਸ ਕੀਤੀ ਗਈ। ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਤੇਗ ਬਹਾਦਰ ਜੀ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਕਿਸ ਤਰ੍ਹਾਂ ਛੋਟੇ -ਛੋਟੇ ਬੱਚਿਆਂ ਨੂੰ ਨੀਹਾਂ ਵਿੱਚ ਚਿਣਾ ਦਿੱਤਾ ਗਿਆ ਸੀ।
ਉਹਨਾਂ ਦੱਸਿਆ ਕਿ ਚੌਪਈ ਸਾਹਿਬ ਜੀ ਦੇ ਪਾਠਾਂ ਦੀ ਇਹ ਲੜੀ ਸ਼ਹੀਦੀ ਜੋੜ ਮੇਲੇ ਤੱਕ ਜਾਰੀ ਰਹੇਗੀ।