ਗੁਰਦੁਆਰਾ ਤਪ ਅਸਥਾਨ ਸ੍ਰੀ ਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, (3 ਦਸੰਬਰ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਤੱਪ ਅਸਥਾਨ ਸ਼੍ਰੀ ਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ ਪਿੰਡ ਲੰਗੇਰੀ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਹੋਇਆl

ਮਾਹਿਲਪੁਰ, (3 ਦਸੰਬਰ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਤੱਪ ਅਸਥਾਨ ਸ਼੍ਰੀ ਮਾਨ ਸੰਤ ਬਾਬਾ ਸ਼ੋਭਾ ਸਿੰਘ ਜੀ ਪਿੰਡ ਲੰਗੇਰੀ ਵਿਖੇ ਧਾਰਮਿਕ ਸਮਾਗਮ ਪਿੰਡ ਲੰਗੇਰੀ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਹੋਇਆl ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏl ਉਪਰੰਤ ਬਾਬਾ ਸੋਹਣ ਸਿੰਘ,ਭਾਈ ਰਾਪਿੰਦਰ ਸਿੰਘ ਸਮਰਾਲਾ ਅਤੇ ਭਾਈ ਪਵਨਦੀਪ ਸਿੰਘ ਨੇ ਸੰਗਤਾਂ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਮਾਨਵਤਾਵਾਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆl ਉਨ੍ਹਾਂ  ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀ ਬਾਣੀ ਰਾਹੀਂ ਸਮੁੱਚੀ ਮਾਨਵਤਾ ਨੂੰ ਇੱਕ ਪ੍ਰਭੂ ਦੇ ਲੜ ਲੱਗਣ, ਔਰਤ ਜਾਤੀ ਦਾ ਸਤਿਕਾਰ ਕਰਨ, ਹਰ ਤਰ੍ਹਾਂ ਦੇ ਨਸ਼ਿਆਂ ਦਾ ਤਿਆਗ ਕਰਨ, ਅੰਮ੍ਰਿਤ ਵੇਲੇ ਉੱਠ ਕੇ ਇਸ਼ਨਾਨ ਕਰਨ ਉਪਰੰਤ ਨਿਤਨੇਮ ਅਤੇ ਨਾਮ ਸਿਮਰਨ ਦਾ ਅਭਿਆਸ ਕਰਨ, ਵਹਿਮਾਂ - ਭਰਮਾ ਅੰਧ ਵਿਸ਼ਵਾਸਾਂ ਤੇ ਕਰਮਕਾਂਡਾਂ ਦਾ ਤਿਆਗ ਕਰਨ, ਵੱਧ ਤੋਂ ਵੱਧ ਗਿਆਨਵਾਨ ਤੇ ਵਿਵੇਕਸ਼ੀਲ ਬਣ ਕੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਹਾਲਾਤਾਂ ਤੋਂ ਜਾਣੂ ਹੋਣ, ਦੁਖਿਆਰੇ ਲੋਕਾਂ ਦੀ ਮਦਦ ਕਰਨ, ਕੁਦਰਤ ਨਾਲ ਪਿਆਰ ਕਰਨ ਤੇ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ ਸੰਘਾ, ਜਸਵੀਰ ਸਿੰਘ ਸੰਘਾ, ਸੁਖਦੇਵ ਸਿੰਘ ਸੰਘਾ, ਗੁਰਦੀਪ ਸਿੰਘ ਸੰਘਾ, ਸਰਵਨ ਸਿੰਘ ਸੰਘਾ, ਕੇਵਲ ਸਿੰਘ, ਜਸਕਰਨ ਸਿੰਘ, ਮਨਵੀਰ ਸਿੰਘ, ਜਸਵਿੰਦਰ ਕੌਰ, ਸੁਖਦੇਵ ਸਿੰਘ ਸਾਬਕਾ ਸਰਪੰਚ, ਜਸਵੀਰ ਕੌਰ, ਗੁਰਜੀਤ ਕੌਰ ਸਰਪੰਚ, ਹਰਮਨਜੀਤ ਸਿੰਘ, ਦਿਲਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ, ਗੁਰਦੀਪ ਸਿੰਘ ਸੰਘਾ, ਬਲਵਿੰਦਰ ਕੌਰ, ਕੁਲਵਿੰਦਰ ਕੌਰ,  ਹਰਪ੍ਰੀਤ ਸਿੰਘ, ਕੁਲਵੀਰ ਸਿੰਘ, ਨਵਦੀਪ ਸਿੰਘ, ਸੁਖਦੇਵ ਸਿੰਘ, ਗੁਰਦੇਵ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਪਿੰਡ ਲੰਗੇਰੀ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਵੱਲੋਂ ਸਮਾਗਮ ਦੀਆਂ ਸਹਿਯੋਗੀ ਸੰਗਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆl ਗੁਰੂ ਦੇ ਲੰਗਰ ਤੋਂ ਅਟੁੱਟ ਚੱਲੇ l