
ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਤਹਿਤ ਹਾਫ ਮੈਰਾਥਨ ਕਰਵਾਉਣੀ ਚੰਗਾ ਉੱਦਮ - ਡਾ. ਬਲਬੀਰ ਸਿੰਘ
ਪਟਿਆਲਾ, 3 ਦਸੰਬਰ - ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਹਾਫ ਮੈਰਾਥਨ ਕਰਵਾਈ ਗਈ।
ਪਟਿਆਲਾ, 3 ਦਸੰਬਰ - ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਹਾਫ ਮੈਰਾਥਨ ਕਰਵਾਈ ਗਈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋੰ ਨਸ਼ਾ ਮੁਕਤ ਪੰਜਾਬ ਅਤੇ ਰੰਗਲਾ ਪੰਜਾਬ ਤਹਿਤ ਨਸ਼ਿਆਂ ਵਿਰੁੱਧ ਕਰਵਾਈ ਕਰਵਾਈ ਹਾਫ ਮੈਰਾਥਨ ਸ਼ਲਾਘਾਯੋਗ ਉਪਰਾਲਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਚੀ ਲੈਣ ਲਈ ਪ੍ਰੇਰਿਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ ਹੋਈ ਹੈ।
ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਨੇ ਕਿਹਾ ਕਿ ਜਨ ਹਿੱਤ ਸੰਮਤੀ ਵਲੋਂ ਨੌਜਵਾਨਾ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵੱਢੀ ਗਿਣਤੀ ਨੌਜਵਾਨਾਂ ਨੂੰ ਨਾਲ ਲੈਕੇ ਮੈਰਾਥਨ ਕਰਵਾਉਣੀ ਪ੍ਰਸੰਸਾਯੋਗ ਉਪਰਾਲਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਜਨ ਹਿੱਤ ਸੰਮਤੀ ਦੀ ਤਰ੍ਹਾਂ ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਦੇ ਨਾਲ ਪਦਮਸ਼੍ਰੀ ਜਗਜੀਤ ਸਿੰਘ ਦਰਦੀ ਵੀ ਮੌਜੂਦ ਸਨ। ਸੰਮਤੀ ਦੇ ਪ੍ਰਧਾਨ ਐਸ ਕੇ ਗੌਤਮ ਅਤੇ ਜਨਰਲ ਸਕੱਤਰ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਕਰਵਾਈ ਇਸ ਹਾਫ ਮੈਰਾਥਨ ਦਾ ਉਦਘਾਟਨ ਚੇਅਰਮੈਨ ਪੀ ਆਰ ਟੀ ਸੀ ਰਣਜੋਧ ਸਿੰਘ ਹਡਾਣਾ ਤੇ ਐਸ ਪੀ ਮੁਹੰਮਦ ਸਰਫਰਾਜ਼ ਆਲਮ ਨੇ ਕੀਤਾ।
ਜਨਰਲ ਸਕੱਤਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਸ ਹਾਫ ਮੈਰਾਥਨ ਵਿਚ 21 ਕਿਲੋਮੀਟਰ, 10 ਕਿਲੋਮੀਟਰ, 5 ਕਿਲੋਮੀਟਰ ਦੌੜ ਵਿੱਚ ਇਕ ਹਜ਼ਾਰ ਤੋਂ ਉੱਪਰ ਨੌਜਵਾਨਾਂ ਨੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ।
ਇਸ ਮੌਕੇ ਤੇਜਿੰਦਰ ਮਹਿਤਾ ਡਾਇਰੈਕਟਰ ਪੰਜਾਬ ਸਟੇਟ ਇੰਡਸਟਰੀ, ਕਰਨਲ ਜੈਵਿੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਪ੍ਰਦੀਪ ਜੋਸਨ, ਮਨਜੀਤ ਸਿੰਘ ਬਰਾੜ, ਅਬਦੁਲ ਵਾਹਿਦ, ਡੀ ਐੱਸ ਪੀਜ ਸੰਜੀਵ ਸਿੰਗਲਾ, ਜਸਵਿੰਦਰ ਸਿੰਘ ਟਿਵਾਣਾ ਤੇ ਕਰਨੈਲ ਸਿੰਘ, ਸੁਮਨ ਬੱਤਰਾ, ਡਾ. ਸੁਧੀਰ ਵਰਮਾ ਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ।
