निर्मल कुटिया टूटोमजारा में 41 दिवसीय सुखमनी साहिब और मूल मंत्र जाप समारोह 5 दिसंबर को शुरू हुआ।

ਮਾਹਿਲਪੁਰ, ਨਿਰਮਲ ਸਿੰਘ ਮੁੱਗੋਵਾਲ (3 ਦਸੰਬਰ) ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਤੇ ਸਰਬੰਸਦਾਨੀ ਧੰਨ ਧੰਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ

ਮਾਹਿਲਪੁਰ, ਨਿਰਮਲ ਸਿੰਘ ਮੁੱਗੋਵਾਲ (3 ਦਸੰਬਰ) ਧੰਨ ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਤੇ ਸਰਬੰਸਦਾਨੀ ਧੰਨ ਧੰਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰਮਲ ਕੁਟੀਆ ਪਿੰਡ ਟੁਟੋਮਜਾਰਾ ਦੀਆਂ ਮਾਈਆਂ, ਬੀਬੀਆਂ ਅਤੇ ਬੱਚੀਆਂ ਵੱਲੋਂ 41 ਰੋਜ਼ਾ ਸੁਖਮਨੀ ਸਾਹਿਬ ਅਤੇ ਮੂਲ ਮੰਤਰ ਦੇ ਜਪ ਤਪ ਸਮਾਗਮ 5 ਦਸੰਬਰ ਦਿਨ ਮੰਗਲਵਾਰ ਨੂੰ ਸ਼ੁਰੂ ਹੋਣਗੇl ਜਿਨਾਂ ਦੀ ਸੰਪੂਰਨਤਾ 14 ਜਨਵਰੀ 2024 ਨੂੰ ਹੋਵੇਗੀl 
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਕੁਟੀਆ ਟੂਟੋਮਜਾਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਵੀਰ ਸਿੰਘ ਸ਼ਾਸਤਰੀ ਜੀ ਨੇ ਦੱਸਿਆ ਕਿ ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਕਰਵਾਏ ਜਾ ਰਹੇ ਹਨl ਜਾਪ ਕਰਨ ਦਾ ਸਮਾਂ ਸਵੇਰੇ 5 ਵਜੇ ਤੋਂ ਸ਼ਾਮੀ 7 ਵਜੇ ਤੱਕ ਹੋਵੇਗਾl ਇਸ ਮੌਕੇ ਉਹਨਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀl