
ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ
ਮਾਹਿਲਪੁਰ, (4 ਦਸੰਬਰ) ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੰਗਲ ਖੁਰਦ ਦੀਆਂ ਸਮੂਹ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂl ਇਹ ਪ੍ਰਭਾਤ ਫੇਰੀ ਗੁਰਦੁਆਰਾ ਭਾਈ ਥੀਵਾ ਸਿੰਘ ਜੀ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਭਾਈ ਥੀਵਾ ਸਿੰਘ ਵਿਖੇ ਆ ਕੇ ਸਮਾਪਤ ਹੁੰਦੀ ਰਹੀl
ਮਾਹਿਲਪੁਰ, (4 ਦਸੰਬਰ) ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੰਗਲ ਖੁਰਦ ਦੀਆਂ ਸਮੂਹ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂl ਇਹ ਪ੍ਰਭਾਤ ਫੇਰੀ ਗੁਰਦੁਆਰਾ ਭਾਈ ਥੀਵਾ ਸਿੰਘ ਜੀ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਭਾਈ ਥੀਵਾ ਸਿੰਘ ਵਿਖੇ ਆ ਕੇ ਸਮਾਪਤ ਹੁੰਦੀ ਰਹੀl ਅਖੀਰਲੇ ਦਿਨ ਇਹ ਪ੍ਰਭਾਤ ਫੇਰੀ ਗੁਰਦੁਆਰਾ ਡੇਰਾ ਬਿਸ਼ਨਪੁਰੀ ਵਿਖੇ ਪਹੁੰਚੀ, ਇਸ ਅਸਥਾਨ ਤੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਵਿਕਰਮਜੀਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ ਅਤੇ ਪ੍ਰਭਾਤ ਫੇਰੀ ਵਿੱਚ ਸ਼ਾਮਿਲ ਸੰਗਤਾਂ ਲਈ ਖਾਣ ਪੀਣ ਦਾ ਪ੍ਰਬੰਧ ਕੀਤਾ ਗਿਆl ਇਸ ਮੌਕੇ ਬੀਬੀ ਸਤਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬਲਜਿੰਦਰ ਕੌਰ, ਬਲਵੀਰ ਸਿੰਘ,ਬੀਬੀ ਮਨਜੀਤ ਕੌਰ,ਮਨਪ੍ਰੀਤ ਕੌਰ ਮਨੀ, ਮਨਪ੍ਰੀਤ ਸਿੰਘ ਗੋਗਾ ਸਮੇਤ ਪਿੰਡ ਦੀਆਂ ਸੰਗਤਾਂ ਹਾਜ਼ਰ ਸਨl ਗੱਲਬਾਤ ਕਰਦਿਆਂ ਬੀਬੀ ਸਤਿੰਦਰ ਕੌਰ ਨੇ ਦੱਸਿਆ ਕਿ ਸੰਗਤਾਂ ਡੇਰਾ ਬਿਸ਼ਨਪੁਰੀ, ਗੁਰਦੁਆਰਾ ਬੇਗਮਪੁਰਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਬਾਬਾ ਹਰਨਾਮ ਸਿੰਘ ਜੀ ਵਿਖੇ ਵੀ ਗਈਆਂ ਤੇ ਸ਼ਬਦ ਕੀਰਤਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂl ਉਹਨਾਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਆਪਣੀ ਬਾਣੀ ਵਿੱਚ ਔਰਤ ਜਾਤੀ ਨੂੰ 'ਸੋ ਕਿਉ ਮੰਦਾ ਆਖੀਏ ਜਿਤ ਜੰਮੇ ਰਾਜਾਨ' ਕਹਿ ਕੇ ਮਾਣ ਸਨਮਾਨ ਦਿੱਤਾ ਹੋਇਆ ਹੈ l ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਅਨੇਕਾਂ ਬੀਬੀਆਂ ਹੋਈਆਂ ਜਿਨਾਂ ਨੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾl ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਤੇ ਚਲਦੇ ਹੋਏ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣੀ ਚਾਹੀਦੀ ਹੈl
