ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਪੁਸਤਕ ਦਾ ਰਿਲੀਜ਼ ਸਮਾਗਮ ਅੱਜ

ਪਟਿਆਲਾ, 4 ਦਸੰਬਰ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਰਲਡ ਪੰਜਾਬੀ ਸੈਂਟਰ ਵੱਲੋਂ ਹਰਿਦਰਸ਼ਨ ਮੈਮੋਰੀਅਲ ਟਰਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਸਹਿਯੋਗ ਨਾਲ 5 ਦਸੰਬਰ ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਵਿਖੇ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਵਿੱਚ ਲਿਖੀ ਗਈ ਪੁਸਤਕ ਦਾ ਵਿਸ਼ੇਸ਼ ਰਿਲੀਜ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।

ਪਟਿਆਲਾ, 4 ਦਸੰਬਰ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਰਲਡ ਪੰਜਾਬੀ ਸੈਂਟਰ ਵੱਲੋਂ ਹਰਿਦਰਸ਼ਨ ਮੈਮੋਰੀਅਲ ਟਰਸਟ ਕੈਨੇਡਾ ਅਤੇ ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਸਹਿਯੋਗ ਨਾਲ 5 ਦਸੰਬਰ ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਵਿਖੇ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਬਾਰੇ ਸ਼ਾਹਮੁਖੀ ਵਿੱਚ ਲਿਖੀ ਗਈ ਪੁਸਤਕ ਦਾ ਵਿਸ਼ੇਸ਼ ਰਿਲੀਜ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪੁਸਤਕ ਦੇ ਮੂਲ ਲੇਖਕ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਹਨ। ਇਹ ਜਾਣਕਾਰੀ ਦਿੰਦਿਆਂ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਅਤੇ ਕੋਆਰਡੀਨੇਟਰ ਇੰਜੀ: ਜੋਤਿੰਦਰ ਸਿੰਘ ਨੇ ਦੱਸਿਆ ਹੈ ਕਿ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ. ਕੇਹਰ ਸਿੰਘ ਹੋਣਗੇ ਜਦਕਿ ਪ੍ਰਧਾਨਗੀ ਪ੍ਰੋ. ਬਲਕਾਰ ਸਿੰਘ ਕਰਨਗੇ।