ਸ ਬਲਵੰਤ ਸਿੰਘ ਖੇੜਾ ਨੂੰ ਸ਼ਰਧਾਂਜਲੀਆਂ ਭੇਂਟ

ਹੁਸ਼ਿਆਰਪੁਰ, 4 ਦਸੰਬਰ - ਸੋਸ਼ਲਿਸਟ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜਸੇਵਕ ਸ ਬਲਵੰਤ ਸਿੰਘ ਖੇੜਾ (ਜਿਨ੍ਹਾਂ ਦਾ ਬੀਤੀ 25 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ) ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਦੇ ਭੋਗ ਅਤੇ ਨਮਿਤ ਅੰਤਮ ਅਰਦਾਸ ਅੱਜ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕੀਤੀ ਗਈ।

ਹੁਸ਼ਿਆਰਪੁਰ, 4 ਦਸੰਬਰ - ਸੋਸ਼ਲਿਸਟ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜਸੇਵਕ ਸ ਬਲਵੰਤ ਸਿੰਘ ਖੇੜਾ (ਜਿਨ੍ਹਾਂ ਦਾ ਬੀਤੀ 25 ਨਵੰਬਰ ਨੂੰ ਦਿਹਾਂਤ ਹੋ ਗਿਆ ਸੀ) ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਦੇ ਭੋਗ ਅਤੇ ਨਮਿਤ ਅੰਤਮ ਅਰਦਾਸ ਅੱਜ ਗੁਰਦੁਆਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਤਰ ਹੋਏ ਸ ਖੇੜਾ ਦੇ ਨਜਦੀਕੀਆਂ, ਪਰਿਵਾਰ ਮੈਂਬਰਾਂ, ਨੇੜਲੇ ਰਿਸ਼ਤੇਦਾਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਦੂਰੋਂ ਨੇੜੇ ਆਏ ਉਹਨਾਂ ਦੇ ਸਹਿਯੋਗੀਆਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਿਨਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਡਾ ਰਵਜੋਤ ਸਿੰਘ ਵਿਧਾਇਕ ਹਲਕਾ ਸ਼ਾਮ ਚੁਰਾਸੀ, ਹਰਿੰਦਰ ਸਿੰਘ ਮਾਨਸ਼ਾਹੀਆ ਜਨਰਲ ਸਕੱਤਰ ਸੋਸ਼ਲਿਸਟ ਪਾਰਟੀ ਇੰਡੀਆ, ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟ੍ਰਾਰ ਪ੍ਰੋਫੈਸਰ ਪਿਆਰੇ ਲਾਲ, ਸ਼ੋਸ਼ਲਿਸਟ ਪਾਰਟੀ ਪੰਜਾਬ ਦੇ ਪ੍ਰਧਾਨ ਓਮ ਸਿੰਘ ਸਠਿਆਣਾ, ਜਨਰਲ ਸਕੱਤਰ ਬਲਰਾਜ ਸਿੰਘ ਨੰਗਲ, ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਭਗਵੰਤ ਸਿੰਘ ਬੇਦੀ, ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਐਸਪੀ ਸਿੰਘ, ਖੁਸ਼ਹਾਲ ਸਿੰਘ, ਦਰਸ਼ਨ ਸਿੰਘ ਮੱਟੂ ਵਲੋਂ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਗਿਆਨੀ ਕੇਵਲ ਸਿੰਘ (ਸਾਬਕਾ ਜੱਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨਦਪੁਰ) ਨੇ ਪਰਿਵਾਰ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ।