ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡੀਸੀ ਨੂੰ ਝੰਡਾ ਲਗਾਇਆ ਗਿਆ

ਊਨਾ, 7 ਦਸੰਬਰ - ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਲੈਫ਼ਟੀਨੈਂਟ ਕਰਨਲ ਐਸ.ਕੇ ਕਾਲੀਆ ਨੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੂੰ ਫ਼ੌਜ ਦਾ ਝੰਡਾ ਲਗਾਇਆ | ਇਸ ਮੌਕੇ ਡੀਸੀ ਰਾਘਵ ਸ਼ਰਮਾ ਨੇ ਕਿਹਾ ਕਿ ਝੰਡਾ ਦਿਵਸ ਮਨਾਉਣ ਦਾ ਮੁੱਖ ਮੰਤਵ ਉਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਹੈ ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ

ਊਨਾ, 7 ਦਸੰਬਰ - ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਲੈਫ਼ਟੀਨੈਂਟ ਕਰਨਲ ਐਸ.ਕੇ ਕਾਲੀਆ ਨੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਨੂੰ ਫ਼ੌਜ ਦਾ ਝੰਡਾ ਲਗਾਇਆ |
ਇਸ ਮੌਕੇ ਡੀਸੀ ਰਾਘਵ ਸ਼ਰਮਾ ਨੇ ਕਿਹਾ ਕਿ ਝੰਡਾ ਦਿਵਸ ਮਨਾਉਣ ਦਾ ਮੁੱਖ ਮੰਤਵ ਉਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਹੈ ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਝੰਡਾ ਦਿਵਸ ਸਾਡੇ ਸੈਨਿਕਾਂ ਦੀਆਂ ਪਵਿੱਤਰ ਯਾਦਾਂ ਨੂੰ ਯਾਦਗਾਰੀ ਅਤੇ ਅਮਰ ਬਣਾਉਂਦਾ ਹੈ, ਉੱਥੇ ਸਾਡਾ ਸੂਬਾ ਅਤੇ ਰਾਸ਼ਟਰ ਉਨ੍ਹਾਂ ਦੀ ਅਦਭੁਤ ਬਹਾਦਰੀ, ਤਿਆਗ ਅਤੇ ਕੁਰਬਾਨੀ ਲਈ ਧੰਨਵਾਦੀ ਹੈ। ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਯੋਗ ਸਹਾਇਤਾ ਪ੍ਰਦਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਝੰਡਾ ਦਿਵਸ ਮੌਕੇ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਝੰਡਾ ਦਿਵਸ 'ਤੇ ਇਕੱਤਰ ਕੀਤੇ ਫੰਡ ਦੀ ਵਰਤੋਂ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ।