ਰਿਪੋਰਟ ਡਾਕਟਰ ਰਣਜੀਤ ਸਿੰਘ ਮੁਕੇਰੀਆਂ।

ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੇ ਛੁਡਾਉ ਮੁਹਿੰਮ ਸਪਤਾਹ ਦਾ ਆਰੰਭ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਤੋਂ ਕੀਤਾ ਗਿਆ, ਜਿਸ ਵਿਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਵਲੋਂ ਹੱਥਾ ਵਿੱਚ ਨਸ਼ੇ ਛੁਡਾਉ ਬੈਨਰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਗਰੂਕਤਾ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਥਾਣਾਂ ਇੰਚਾਰਜ ਸ੍ਰੀ ਮਤੀ ਅਮਰਜੀਤ ਕੌਰ ਨੇ ਸਕੂਲ ਵਿਦਿਆਰਥੀਆਂ ਨੂੰ ਸੁਚੇਤ ਕਰਦੇ ਹੋਏ ਨਸ਼ਿਆਂ ਦੀ ਲਾਹਨਤ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਦਾ ਪ੍ਰਣ ਲਿਆ ਅਤੇ ਵਿਦਿਆਰਥੀਆਂ ਨੂੰ ਸਾਵਧਾਨ ਕਰਦੇ ਹੋਏ ਸਮਾਜ ਵਿਚਰ ਰਹੇ ਬੂਰੇ ਅਨਸਰਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ।

ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੇ ਛੁਡਾਉ ਮੁਹਿੰਮ ਸਪਤਾਹ ਦਾ ਆਰੰਭ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਤੋਂ ਕੀਤਾ ਗਿਆ, ਜਿਸ ਵਿਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਵਲੋਂ ਹੱਥਾ ਵਿੱਚ ਨਸ਼ੇ ਛੁਡਾਉ ਬੈਨਰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਗਰੂਕਤਾ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਥਾਣਾਂ ਇੰਚਾਰਜ ਸ੍ਰੀ ਮਤੀ ਅਮਰਜੀਤ ਕੌਰ ਨੇ ਸਕੂਲ ਵਿਦਿਆਰਥੀਆਂ ਨੂੰ ਸੁਚੇਤ ਕਰਦੇ ਹੋਏ ਨਸ਼ਿਆਂ ਦੀ ਲਾਹਨਤ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਦਾ ਪ੍ਰਣ ਲਿਆ ਅਤੇ ਵਿਦਿਆਰਥੀਆਂ ਨੂੰ ਸਾਵਧਾਨ ਕਰਦੇ ਹੋਏ ਸਮਾਜ ਵਿਚਰ ਰਹੇ ਬੂਰੇ ਅਨਸਰਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਵਿਦਿਆਰਥੀਆਂ ਦੇ ਅਨੁਸ਼ਾਸਨ ਤੋਂ ਪ੍ਰਭਾਵਿਤ ਹੁੰਦੇ ਹੋਏ , ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਦਾ ਇਸ ਮੁਹਿੰਮ ਲਈ ਕੀਤੇ ਯੋਗਦਾਨ ਦਾ ਧੰਨਵਾਦ ਕੀਤਾ। ਮੰਚ ਦੀ ਭੂਮਿਕਾ ਸਰਦਾਰ ਪਰਮਿੰਦਰ ਸਿੰਘ ਗਿੱਲ ਵਲੋਂ ਨਿਭਾਈ ਗਈ।ਇਸ ਜਾਗਰੂਕਤਾ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਨਰਿੰਦਰ ਸਿੰਘ ਹਾਜੀਪੁਰ ਅਤੇ ਸ਼ਹਿਰ ਪਤਵੰਤਿਆਂ ਨੇ ਹਿੱਸਾ ਲਿਆ।ਇਸ ਸਮੇਂ ਵਾਇਸ ਪ੍ਰਿੰਸੀਪਲ ਸ੍ਰੀ ਮਦਨ ਲਾਲ, ਕੈਂਪਸ ਮੈਨੇਜਰ ਸ੍ਰੀ ਕਰਨੈਲ ਸਿੰਘ, ਵੋਕੇਸ਼ਨਲ ਵਿੰਗ ਵਿੱਚੋ ਮਨਜੀਤ ਸਿੰਘ ਨੇ ਇਸ ਰੈਲੀ ਨੂੰ ਸਫ਼ਲ ਕਰਨ ਲਈ ਸਮੂਹ ਸਟਾਫ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਧੰਨਵਾਦ ਕੀਤਾ।