ਸੀ ਜੀ ਸੀ ਝੰਜੇੜੀ ਦੇ ਵਿਦਿਆਰਥੀਆਂ ਵੱਲੋਂ ਮੁਕਤ ਰੈਲੀ ਦਾ ਆਯੋਜਨ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਸਮਾਜ ਦੀ ਸਥਾਪਨਾ ਕਰਨ ਦੀ ਅਪੀਲ

ਐਸ ਏ ਐਸ ਨਗਰ, 8 ਦਸੰਬਰ - ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕਾਲਜ ਦੇ ਐਨ ਸੀ ਸੀ ਵਿੰਗ ਵੱਲੋਂ ਪ੍ਰਦੂਸ਼ਣ ਰੋਕਣ ਲਈ ਪ੍ਰਦੂਸ਼ਣ ਮੁਕਤ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਕੈਂਪਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਹਰ ਤਰਾਂ ਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

ਇਸ ਦੇ ਨਾਲ ਹੀ ਕੈਂਪਸ ਵਿੱਚ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਹਾਰਨ ਦੀ ਘਟੋਂ ਘੱਟ ਵਰਤੋਂ ਕਰਨ ਦੀ ਅਪੀਲ ਕੀਤੀ ਗਈ।

ਐਨ ਸੀ ਸੀ ਕੈਡੇਟਾਂ ਨੇ ਕੈਂਪਸ ਨੂੰ ਨੋ ਹਾਰਨ ਜੋਨ ਐਲਾਨਦਿਆਂ ਗੱਡੀਆਂ ਉੱਪਰ ਨੋ ਹਾਰਨ ਦੇ ਸਟਿੱਕਰ ਵੀ ਲਗਾਏ।

ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਦੀ ਅਗਵਾਈ ਵਿਚ ਬੂਟੇ ਵੀ ਲਗਾਏ ਗਏ। ਇਸ ਮੌਕੇ ਸੀ ਜੀ ਸੀ ਝੰਜੇੜੀ ਦੇ ਐਮ ਡੀ ਅਰਸ਼ ਧਾਲੀਵਾਲ ਵੀ ਮੌਜਦ ਸਨ।