
ਕੇਂਦਰ ਨੇ ਕਿਉਂ ਰੋਕੇ ਮੁਹੱਲਾ ਕਲੀਨਿਕ ਲਈ ਫ਼ੰਡ - MP ਪ੍ਰਨੀਤ ਕੌਰ
ਪਟਿਆਲਾ, 9 ਦਸੰਬਰ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਸਹੂਲਤਾਂ ਲਈ ਦਿੱਤੇ ਜਾਣ ਵਾਲੇ ਫੰਡਾਂ ’ਤੇ ਰੋਕ ਲਾਉਣ ਬਾਰੇ ਕਿਹਾ ਕਿ ਇਸ ਬਾਰੇ ਕੇਂਦਰੀ ਸਿਹਤ ਮੰਤਰੀ ਹੀ ਬਿਹਤਰ ਦੱਸਣਗੇ।
ਪਟਿਆਲਾ, 9 ਦਸੰਬਰ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਸਹੂਲਤਾਂ ਲਈ ਦਿੱਤੇ ਜਾਣ ਵਾਲੇ ਫੰਡਾਂ ’ਤੇ ਰੋਕ ਲਾਉਣ ਬਾਰੇ ਕਿਹਾ ਕਿ ਇਸ ਬਾਰੇ ਕੇਂਦਰੀ ਸਿਹਤ ਮੰਤਰੀ ਹੀ ਬਿਹਤਰ ਦੱਸਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਵੈਲਨੈੱਸ ਕਲੀਨਿਕਾਂ ਦਾ ਪੈਸਾ ਆਮ ਆਦਮੀ ਕਲੀਨਿਕ ’ਤੇ ਖਰਚ ਕੀਤਾ ਜਾ ਰਿਹਾ ਸੀ, ਜਿਸ ਕਾਰਨ ਇਹ ਫੰਡ ਰੁਕੇ ਹੋਏ ਸਨ। ਭਾਰਤ ਸੰਕਲਪ ਯਾਤਰਾ ਰਾਹੀਂ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਹਰ ਪਿੰਡ ਤੱਕ ਪਹੁੰਚਾਇਆ ਗਿਆ ਹੈ, ਜਿਸ ਕਾਰਨ ਪੂਰੇ ਪੰਜਾਬ ਵਿੱਚ ਭਾਜਪਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਤਿੰਨ ਰਾਜਾਂ ‘ਚ ਭਾਜਪਾ ਦੀ ਜਿੱਤ ‘ਤੇ ਭਾਜਪਾ ਦੇ ਆਗੂਆਂ ਨੂੰ ਵਧਾਈ ਦਿੰਦੇ ਹਾਂ।ਇਸ ਦੇ ਨਾਲ ਹੀ ਬੈਲਟ ਪੇਪਰ ਰਾਹੀਂ ਵੋਟ ਪਾਉਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀਆਂ ਵੱਲੋਂ ਹਰ ਵਾਰ ਇਸ ਦੀ ਮੰਗ ਕੀਤੀ ਜਾਂਦੀ ਹੈ।
