ਢਾਹਾਂ ਕਲੇਰਾਂ ਨਰਸਿੰਗ ਕਾਲਜ ਦੀ ਬੀ ਐਸ ਸੀ ਦੇ ਤੀਸਰੇ ਸਾਲ ਦੇ ਨਤੀਜੇ ਸ਼ਾਨਦਾਰ ਰਹੇ

ਨਵਾਂਸ਼ਹਿਰ - ਪੰਜਾਬ ਦੇ ਪ੍ਰਸਿੱਧ ਨਰਸਿੰਗ ਸਿੱਖਿਆ ਅਦਾਰੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਤੀਸਰੇ ਸਾਲ ਦਾ ਨਤੀਜਾ 100 ਫੀਸਦੀ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ ਐਸ ਸੀ ਨਰਸਿੰਗ ਤੀਸਰਾ ਸਾਲ ਕਲਾਸ ਵਿੱਚੋਂ ਵਿਦਿਆਰਥੀ ਤਮੰਨਾ ਬੰਗੜ ਪੁੱਤਰੀ ਹੁਸਨ ਲਾਲ/ਸੁਰਜੀਤ ਕੌਰ ਬਹਿਰਾਮ (ਸ਼ ਭ ਸ ਨਗਰ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ

ਨਵਾਂਸ਼ਹਿਰ - ਪੰਜਾਬ ਦੇ ਪ੍ਰਸਿੱਧ ਨਰਸਿੰਗ ਸਿੱਖਿਆ ਅਦਾਰੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਤੀਸਰੇ ਸਾਲ ਦਾ ਨਤੀਜਾ 100 ਫੀਸਦੀ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਜਸਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ ਐਸ ਸੀ ਨਰਸਿੰਗ ਤੀਸਰਾ ਸਾਲ ਕਲਾਸ ਵਿੱਚੋਂ ਵਿਦਿਆਰਥੀ ਤਮੰਨਾ ਬੰਗੜ ਪੁੱਤਰੀ ਹੁਸਨ ਲਾਲ/ਸੁਰਜੀਤ ਕੌਰ ਬਹਿਰਾਮ (ਸ਼ ਭ ਸ ਨਗਰ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕਾਲਜ ਦੀ ਟੌਪਰ ਵਿਦਿਆਰਥਣ ਬਣੀ ਹੈ। ਜਦਕਿ ਯਾਦਪਰੀਤ ਕੌਰ ਪੁੱਤਰੀ ਗੁਰਮੀਤ ਸਿੰਘ/ਜਗਮੀਤ ਕੌਰ (ਹੁਸ਼ਿਆਰਪੁਰ) ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਪਰਮਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ/ਲੱਛਮੀ ਦੇਵੀ (ਸ਼ ਭ ਸ ਨਗਰ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਧਾਨ ਡਾਕਟਰ ਕੁਲਵਿੰਦਰ ਸਿੰਘ ਢਾਹਾਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵਲੋਂ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਬੀ ਐਸ ਸੀ ਤੀਸਰਾ ਸਾਲ ਦੇ ਸਮੂਹ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਇਸ ਮੌਕੇ ਸਰਦਾਰ ਅਮਰਜੀਤ ਸਿੰਘ ਕਲੇਰਾਂ ਸਕੱਤਰ, ਪ੍ਰਿੰਸੀਪਲ ਡਾਕਟਰ ਸੁਰਿੰਦਰ ਜਸਪਾਲ, ਵਾਇਸ ਪ੍ਰਿੰਸੀਪਲ ਰਮਨਦੀਪ ਕੌਰ, ਪ੍ਰੋ ਸੁਖਮਿੰਦਰ ਕੌਰ, ਐਸੋਸੀਏਟ ਪ੍ਰੋ ਨਵਜੋਤ ਕੌਰ ਸਹੋਤਾ, ਐਸੋਸੀਏਟ ਪ੍ਰੋ ਰਾਬੀਆ ਹਾਟਾ ਤੇ ਐਸੋਸੀਏਟ ਪ੍ਰੋ ਵੰਦਨਾ ਬਸਰਾ ਆਦਿ ਹਾਜ਼ਰ ਸਨ।