ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, ( 10 ਦਸੰਬਰ ) ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ ਊਨਾ ਰੋਡ ਬਜਵਾੜਾ ਕਲਾ ਹੁਸ਼ਿਆਰਪੁਰ ਵਿਖੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਦੀ ਯੋਗ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਇਆl

ਮਾਹਿਲਪੁਰ, ( 10 ਦਸੰਬਰ ) ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਦੁਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ ਊਨਾ ਰੋਡ ਬਜਵਾੜਾ ਕਲਾ ਹੁਸ਼ਿਆਰਪੁਰ ਵਿਖੇ  ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਦੀ ਯੋਗ ਅਗਵਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋਇਆl ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏl ਉਪਰੰਤ ਭਾਈ ਘਰਜੋਤ ਸਿੰਘ, ਭਾਈ ਹਰਜੋਤ ਸਿੰਘ ਹਜੂਰੀ ਰਾਗੀ ਜਥਾ ਤਖਤ ਸ੍ਰੀ ਕੇਸਗੜ ਸਾਹਿਬ, ਭਾਈ ਰਜਿੰਦਰ ਸਿੰਘ ਜੀ ਨਿਹੰਗ ਸਿੰਘ, ਭਾਈ ਜਤਿੰਦਰ ਸਿੰਘ ਜੀ ਪਿੱਪਲੀ ਸਾਹਿਬ ਵਾਲੇ, ਸੰਤ ਬਾਬਾ ਰਣਜੀਤ ਸਿੰਘ ਜੀ ਡਗਾਣਾ, ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਗੁਰਦਿਆਲ ਸਿੰਘ ਲੱਖਪੁਰ ਜੀ ਦੇ ਰਾਗੀ- ਢਾਡੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰਇਤਿਹਾਸ ਨਾਲ ਜੋੜਿਆ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਤੋ ਜਾਣੂ ਕਰਵਾਇਆl ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਤੇ ਉਹਨਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਹੋਣ ਅਤੇ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਜਿਉਣ ਦਾ ਸੰਦੇਸ਼ ਦਿੱਤਾl ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ, ਡਾਕਟਰ ਰਾਜਕੁਮਾਰ ਵਿਧਾਇਕ ਹਲਕਾ ਚੱਬੇਵਾਲ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਲਖਵਿੰਦਰ ਸਿੰਘ ਲੱਖੀ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਰਿੰਦਰ ਸਿੰਘ, ਨਿਰਮਲ ਸਿੰਘ ਸਮੇਤ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀਆਂ ਸਨਮਾਨਯੋਗ ਸ਼ਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀl ਸਮਾਗਮ ਵਿੱਚ ਸੰਤ ਹਰਪ੍ਰੀਤ ਸਿੰਘ ਸ਼ੇਰਪੁਰ, ਸੰਤ ਬਲਰਾਜ ਸਿੰਘ ਜੀ ਜਿਆਣ ਵਾਲੇ, ਸੰਤ ਬਾਬਾ ਸਰਵਣ ਦਾਸ ਬੋਹਣ,ਸੰਤ ਬੀਬੀ ਜਸਪ੍ਰੀਤ ਕੌਰ ਬੁੰਗਾ ਸਾਹਿਬ ਮਾਹਿਲਪੁਰ, ਸੰਤ ਬਾਬਾ ਮੱਖਣ ਸਿੰਘ ਜੀ ਦਰੀਆ ਵਾਲੇ, ਸੰਤ ਹਰਦੇਵ ਸਿੰਘ ਜੀ ਤਲਵੰਡੀ ਅਰਾਈਆ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ,ਸੰਤ ਹਰਜੋਤ ਕੌਰ ਹੁਸ਼ਿਆਰਪੁਰ, ਜਥੇਦਾਰ ਬਾਬਾ ਦਲਜੀਤ ਸਿੰਘ ਗੁਰਦੁਆਰਾ ਸਾਹਿਬ ਹਰੀਆਂ ਵੇਲਾਂ, ਬਾਬਾ ਗੁਰਦਿਆਲ ਸਿੰਘ ਹਰੀਆਂ ਵੇਲਾਂ, ਸੰਤ ਨਰਾਇਣ ਸਿੰਘ ਚਖੰਡੀ ਸਾਹਿਬ, ਜਥੇਦਾਰ ਹਰਜੀਤ ਸਿੰਘ ਪੱਤਣ, ਮੋਹਣ ਸਿੰਘ ਜੀ, ਬਾਬਾ ਗੁਰਪਾਲ ਸਿੰਘ ਗੋਪਾਲੀਆਂ, ਬਾਬਾ ਅਜੀਤ ਸਿੰਘ ਬਾਸੀ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਕੁਲਵੰਤ ਸਿੰਘ ਪ੍ਰਧਾਨ ਗੁਰੂ ਰਵਿਦਾਸ ਨਗਰ, ਜਸਵਿੰਦਰ ਸਿੰਘ ਸਰਕਲ ਪ੍ਰਧਾਨ, ਯੂਥ ਆਗੂ ਗੋਲਡੀ, ਸਮਾਜ ਸੇਵੀ ਅਮਨਦੀਪ ਸਿੰਘ ਭਿੰਡਰ, ਜਗਤਾਰ ਸਿੰਘ ਸਰਕਲ ਪ੍ਰਧਾਨ ਬਜਵਾੜਾ, ਜਥੇਦਾਰ ਰਾਜਵੀਰ ਸਿੰਘ, ਰਾਜੂ ਸਿੰਘ, ਬੱਬੀ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਹੇੜੀਆਂ, ਅਜਮੇਰ ਸਿੰਘ ਮੁਖਲੀਆਣਾ, ਹਰਜੀਤ ਸਿੰਘ ਲੁਧਿਆਣਾ, ਸੁਰਿੰਦਰ ਕੌਰ, ਹਰਬੰਸ ਸਿੰਘ ਬੋਲੀਨਾ, ਨਿਰਮਲ ਸਿੰਘ, ਸੁਖਮਣੀ ਸਾਹਿਬ ਬੀਬੀਆਂ ਦਾ ਜਥਾ ਅਤੇ ਵੱਖ ਵੱਖ ਪਿੰਡਾਂ ਤੋਂ ਗੁਰੂ ਘਰਾਂ ਦੀਆਂ ਕਮੇਟੀਆਂ ਦੇ ਅਹੁਦੇਦਾਰ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਵੱਲੋਂ ਸਮਾਗਮ ਦੀਆਂ ਸਹਿਯੋਗੀ ਸੰਗਤਾਂ ਅਤੇ ਸਮਾਗਮ ਵਿੱਚ ਪਹੁੰਚੀਆਂ ਸਨਮਾਨਯੋਗ ਸ਼ਖਸ਼ੀਅਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆl ਗੁਰੂ ਕਾ ਲੰਗਰ ਅਟੁੱਟ ਚੱਲਿਆl ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜ ਪਿਆਰੇ ਸਿੰਘਾਂ ਵੱਲੋਂ ਅੰਮ੍ਰਿਤ  ਪਾਨ ਕਰਵਾਇਆ ਗਿਆl ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅੰਮ੍ਰਿਤ ਛੱਕ ਕੇ ਗੁਰੂ ਵਾਲੀਆਂ ਬਣੀਆਂl ਸਮਾਗਮ ਵਿੱਚ ਬੁੱਢਾ ਦਲ, ਤਰਨਾ ਦਲ, ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨl.