ਮਹਾਨ ਕੀਰਤਨ ਦਰਬਾਰ ਦੀ ਸਫਲਤਾਪੂਰਵਕ ਸੰਪੂਰਨਤਾ ਤੇ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ

ਨਵਾਂਸ਼ਹਿਰ - ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 554 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ ਜੋ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵੱਲੋਂ ਕਰਵਾਏ ਗਏ ਸਨ। ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਇਹ ਤਿੰਨ ਰੋਜਾ ਸਮਾਗਮ ਬਹੁਤ ਹੀ ਚੜਦੀ ਕਲਾ ਨਾਲ ਸੰਪੂਰਨ ਹੋਏ ਜਿਨਾ ਦੌਰਾਨ ਤਿੰਨੋ ਹੀ ਦਿਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਹੀ ਨਹੀਂ ਬਲਕਿ ਹੁਸ਼ਿਆਰਪੁਰ ਅਤੇ ਰੋਪੜ ਜਿਲਿਆਂ ਤੋਂ ਵੀ ਰੋਜਾਨਾ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਨਾ ਸਮਾਗਮਾਂ ਦੀ ਅਪਾਰ ਸਫਲਤਾ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦਫਤਰ ਵਿਖੇ ਸਮੂਹ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ।

ਇਸ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਗੁਰੂ ਕੀ ਰਸੋਈ ਪ੍ਰਮੁੱਖ ਅਮਰੀਕ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਹੋਰ ਜਥੇਬੰਦੀਆਂ ਦਾ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਕੀਰਤਨ ਦਰਬਾਰ ਦੌਰਾਨ ਦੋਨੋਂ ਸੁਸਾਇਟੀਆਂ ਨੂੰ ਯੋਗ ਅਗਵਾਈ ਦੇਣ ਲਈ ਭਾਈ ਸਰਬਜੀਤ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਦੀਦਾਰ ਸਿੰਘ ਡੀ ਐੱਸ ਪੀ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਵਿੱਤ ਸਕੱਤਰ, ਇੰਦਰਜੀਤ ਸਿੰਘ ਬਾਹੜਾ,ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ, ਗੁਰਦੇਵ ਸਿੰਘ, ਮਨਮੋਹਨ ਸਿੰਘ, ਹਰਦੀਪ ਸਿੰਘ ਗੜ ਪਧਾਣਾ, ਦਲਜੀਤ ਸਿੰਘ ਹਰਗੋਬਿੰਦ ਨਗਰ, ਹਕੀਕਤ ਸਿੰਘ, ਜਗਤਾਰ ਸਿੰਘ ਮਹਿੰਦੀਪੁਰ, ਦਲਜੀਤ ਸਿੰਘ ਬਡਵਾਲ, ਜਸਪਾਲ ਸਿੰਘ ਘੱਕੇਵਾਲ ਅਤੇ ਹੋਰ ਸੁਸਾਇਟੀ ਮੈਂਬਰ ਵੀ ਮੌਜੂਦ ਸਨ