5 ਦਿਨਾਂ ਰਾਜ ਪੱਧਰੀ ਯੁਵਕ ਵਰਕਸ਼ਾਪ ਸ਼ੁਰੂ ਹੋਈ

ਮੋਹਾਲੀ, 11 ਦਸੰਬਰ - ਯੁਵਕ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਆਈ.ਏ.ਐਸ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 11 ਦਸੰਬਰ 2023 ਨੂੰ 4 ਦਿਨਾਂ ਰਾਜ ਪੱਧਰੀ ਯੁਵਕ ਸੇਵਾਵਾਂ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕਲੱਬ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 115 ਨੌਜਵਾਨਾਂ ਨੇ ਭਾਗ ਲਿਆ।

ਮੋਹਾਲੀ, 11 ਦਸੰਬਰ - ਯੁਵਕ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਆਈ.ਏ.ਐਸ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 11 ਦਸੰਬਰ 2023 ਨੂੰ 4 ਦਿਨਾਂ ਰਾਜ ਪੱਧਰੀ ਯੁਵਕ ਸੇਵਾਵਾਂ ਦੀ ਸ਼ੁਰੂਆਤ ਹੋਈ।
ਇਸ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕਲੱਬ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 115 ਨੌਜਵਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਕੇਵਲ ਮਾਨਤਾ ਪ੍ਰਾਪਤ ਯੂਥ ਕਲੱਬ ਮੈਂਬਰ ਹੀ ਭਾਗ ਲੈ ਰਹੇ ਹਨ। ਉਸਨੇ ਇਸ ਵਰਕਸ਼ਾਪ ਦੇ ਮਨੋਰਥ "ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਪ੍ਰਦਾਨ ਕਰਨ" ਬਾਰੇ ਵੀ ਜਾਣਕਾਰੀ ਦਿੱਤੀ। ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲਿਆਂ ਨੂੰ ਸਿੱਖਿਆ ਦੇਣ ਲਈ ਵਿਸ਼ੇਸ਼ ਅਧਿਆਪਕ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਉਦਘਾਟਨ ਉਨ੍ਹਾਂ, ਸ੍ਰੀਮਤੀ ਰੁਪਿੰਦਰ ਕੌਰ, ਡਾ: ਕਮਲਜੀਤ ਸਿੰਘ ਸਿੱਧੂ ਅਤੇ ਸਾਬਕਾ ਡਾਇਰੈਕਟਰ ਦੁਆਰਾ ਕੀਤਾ ਗਿਆ ਹੈ। ਇਹ ਵਰਕਸ਼ਾਪ 15/12/2023 ਨੂੰ ਸਮਾਪਤ ਹੋਵੇਗੀ।