
ਰਵਿੰਦਰ ਕੁਮਾਰ ਬਾਂਸਲ ਨੇ ਬਲਾਚੌਰ ਦੇ ਐਸ ਡੀ ਐਮ ਵਜੋਂ ਅਹੁਦਾ ਸੰਭਾਲਿਆ
ਬਲਾਚੌਰ - ਐਸ ਡੀ ਐਮ ਰਵਿੰਦਰ ਕੁਮਾਰ ਬਾਂਸਲ ਪੀ ਸੀ ਐਸ ਨੇ ਸਬ ਡਵੀਜ਼ਨ ਬਲਾਚੌਰ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।
ਬਲਾਚੌਰ - ਐਸ ਡੀ ਐਮ ਰਵਿੰਦਰ ਕੁਮਾਰ ਬਾਂਸਲ ਪੀ ਸੀ ਐਸ ਨੇ ਸਬ ਡਵੀਜ਼ਨ ਬਲਾਚੌਰ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇਗਾ। ਲੋੜ ਪਈ ਤਾਂ ਇਸ ਦੇ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇਗੀ। ਉਹਨਾਂ ਆਖਿਆ ਕਿ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾ ਦਾ ਹੱਲ ਸਮੇਂ ਸਿਰ ਕੀਤਾ ਜਾਵੇਗਾ। ਐਸ ਡੀ ਐਮ ਰਵਿੰਦਰ ਕੁਮਾਰ ਬਾਂਸਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕੀਤੇ ਤੇ ਕਿਹਾ ਕਿ ਅਧਿਕਾਰੀ ਪੂਰੀ ਤਨਦੇਹੀ ਨਾਲ ਕੰਮ ਕਰਨ। ਵਰਨਣਯੋਗ ਹੈ ਕਿ ਰਵਿੰਦਰ ਕੁਮਾਰ ਬਾਂਸਲ ਐਸ ਡੀ ਐਮ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਬਤੌਰ ਤਹਿਸੀਲਦਾਰ ਵਜੋਂ ਵੀ ਬਲਾਚੌਰ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
