
ਸਿੱਧ ਜੋਗੀ ਟਰਸਟ ਪਿੰਡ ਖਾਨਪੁਰ ਨੇ ਡੇਰਾ ਸੰਤਪੁਰੀ ਪਿੰਡ ਮਹਿਦੂਦ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ
ਮਾਹਿਲਪੁਰ, (13 ਦਸੰਬਰ) ਡੇਰਾ ਸੰਤਪੁਰੀ ਪਿੰਡ ਮਹਿਦੂਦ ਵਿਖੇ ਧੰਨ- ਧੰਨ ਸੰਤ ਬਾਬਾ ਰਾਂਝੂ ਦਾਸ ਮਹਾਰਾਜ ਜੀ ਦੀ 55ਵੀਂ ਸਲਾਨਾ ਬਰਸੀ ਮੌਕੇ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਸਤਨਾਮ ਦਾਸ ਮਹਾਰਾਜ ਜੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸਿਧ ਜੋਗੀ ਟਰਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆl
ਮਾਹਿਲਪੁਰ, (13 ਦਸੰਬਰ) ਡੇਰਾ ਸੰਤਪੁਰੀ ਪਿੰਡ ਮਹਿਦੂਦ ਵਿਖੇ ਧੰਨ- ਧੰਨ ਸੰਤ ਬਾਬਾ ਰਾਂਝੂ ਦਾਸ ਮਹਾਰਾਜ ਜੀ ਦੀ 55ਵੀਂ ਸਲਾਨਾ ਬਰਸੀ ਮੌਕੇ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਸਤਨਾਮ ਦਾਸ ਮਹਾਰਾਜ ਜੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸਿਧ ਜੋਗੀ ਟਰਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆl ਕੈਂਪ ਦਾ ਉਦਘਾਟਨ ਸੰਤ ਬਾਬਾ ਸਤਨਾਮ ਦਾਸ ਵੱਲੋਂ ਕੀਤਾ ਗਿਆl ਇਸ ਮੌਕੇ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ,ਡਾਕਟਰ ਰਕੇਸ਼ ਮਹਿਦੂਦ, ਡਾਕਟਰ ਪ੍ਰਭ ਦਿਆਲਸਿੰਘ ਹੀਰ, ਮਨੂ, ਕਪਲ, ਸ਼ਮੀ, ਪੰਕਜ ਆਦਿ ਹਾਜਰ ਸਨl ਇਸ ਮੌਕੇ ਲਗਭਗ 700 ਮਰੀਜ਼ਾਂ ਨੂੰ ਵੱਖ ਵੱਖ ਬਿਮਾਰੀਆਂ ਨਾਲ ਸੰਬੰਧਿਤ ਮੁਫਤ ਦਵਾਈ ਦਿੱਤੀ ਗਈl ਗੱਲਬਾਤ ਕਰਦਿਆਂ ਡਾਕਟਰ ਜਸਵੰਤ ਸਿੰਘ ਥਿੰਦ ਨੇ ਦੱਸਿਆ ਕਿ ਸਿੱਧ ਜੋਗੀ ਟਰਸਟ ਖਾਨਪੁਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮਾਹਿਲਪੁਰ ਇਲਾਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਹੁੰਦੇ ਸਮਾਗਮਾਂ ਦੌਰਾਨ ਇਸ ਤਰ੍ਹਾਂ ਦੇ ਮੁਫਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ,ਜਿਸ ਦਾ ਸੰਗਤਾਂ ਨੂੰ ਭਰਪੂਰ ਲਾਭ ਪਹੁੰਚਦਾ ਹੈ lਉਹਨਾਂ ਕਿਹਾ ਕਿ ਸਾਨੂੰ ਆਪਣੀ ਕਿਰਤ ਕਮਾਈ ਵਿੱਚੋਂ ਕੁਝ ਹਿੱਸਾ ਲੋੜਵੰਦਾਂ ਦੀ ਮਦਦ ਉੱਤੇ ਵੀ ਖਰਚਣਾ ਚਾਹੀਦਾ ਹੈl ਇਸ ਮੌਕੇ ਸੰਤ ਬਾਬਾ ਸਤਨਾਮ ਦਾਸ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਅਤੇ ਡਾਕਟਰੀ ਟੀਮ ਵਿੱਚ ਸ਼ਾਮਿਲ ਸਾਰੇ ਹੀ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆl ਉਹਨਾਂ ਕਿਹਾ ਕਿ ਡਾਕਟਰ ਜਸਵੰਤ ਸਿੰਘ ਥਿੰਦ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਅਫਸਰ ਹਨ ਅਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਬਹੁਤ ਹੀ ਵਧੀਆ ਢੰਗ ਨਾਲ ਦੇ ਰਹੇ ਹਨl
