ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ, (14 ਦਸੰਬਰ) ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰੋ.ਆਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ ਕੈਲੇਬੋਰੇਸ਼ਨ ਕੌਂਸਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਅਤੇ ਜਨਰਲ ਸਕੱਤਰ ਸਿੱਖ ਵਿਦਿਅਕ ਕੌਂਸਲ ਖਾਲਸਾ ਕਾਲਜ ਮਾਹਿਲਪੁਰ ਵੱਲੋ ਆਪਣੇ ਗ੍ਰਹਿ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆl

ਮਾਹਿਲਪੁਰ, (14 ਦਸੰਬਰ) ਧੰਨ ਧੰਨ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦੇ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰੋ.ਆਪਿੰਦਰ ਸਿੰਘ ਮਾਹਿਲਪੁਰੀ ਜਨਰਲ ਸਕੱਤਰ ਕੈਲੇਬੋਰੇਸ਼ਨ ਕੌਂਸਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਅਤੇ ਜਨਰਲ ਸਕੱਤਰ ਸਿੱਖ ਵਿਦਿਅਕ ਕੌਂਸਲ ਖਾਲਸਾ ਕਾਲਜ ਮਾਹਿਲਪੁਰ ਵੱਲੋ ਆਪਣੇ ਗ੍ਰਹਿ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆl ਇਸ ਮੌਕੇ ਸਭ ਤੋਂ ਪਹਿਲਾਂ ਪ੍ਰੋਫੈਸਰ ਆਪਿੰਦਰ ਸਿੰਘ ਜੀ ਵੱਲੋਂ ਆਪਣੇ ਵੱਲੋਂ ਕੀਤੇ ਸ੍ਰੀ ਸਹਿਜ ਪਾਠ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸਾਹਿਬ ਭਾਈ ਭੁਪਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵੱਲੋਂ ਰਸਭਿੰਨਾ
ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਗਿਆlਭਾਈ ਮਨਜੀਤ ਸਿੰਘ ਸਾਬਕਾ ਇੰਚਾਰਜ 'ਗੁਰਬਾਣੀ ਵਿਚਾਰ' ਆਲ ਇੰਡੀਆ ਰੇਡੀਓ ਜਲੰਧਰ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਗਈ lਇਸ ਮੌਕੇ ਗੱਲਬਾਤ ਕਰਦਿਆਂ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਨੇ ਕਿਹਾ ਕਿ ਉਹ ਚਾਰੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਇਸ ਤਰ੍ਹਾਂ ਦਾ ਸਮਾਗਮ ਹਰ ਸਾਲ ਆਪਣੇ ਗ੍ਰਹਿ ਵਿਖੇ ਕਰਵਾਉਂਦੇ ਹਨl ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਗੁਰਬਾਣੀ ਅਤੇ ਸਿੱਖ ਇਤਿਹਾਸ ਤੋਂ ਸੇਧ ਲੈ ਕੇ ਆਪਣੇ ਆਪ ਨੂੰ ਗੁਰਬਾਣੀ ਦੇ ਅਸੂਲਾਂ ਉੱਤੇ ਢਾਲਣਾ ਹੈl ਇਸ ਮੌਕੇ ਉਹਨਾਂ ਸਮੂਹ ਇਲਾਕਾ ਨਿਵਾਸੀ ਪਰਿਵਾਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਇਸ ਤਰ੍ਹਾਂ ਦੇ ਛੋਟੇ ਛੋਟੇ ਪ੍ਰੋਗਰਾਮ ਜਰੂਰ ਕਰਵਾਉਣ ਤਾਂ ਕਿ ਬੱਚਿਆਂ ਨੂੰ ਆਪਣੇ ਪੁਰਾਤਨ ਅਮੀਰ ਸਿੱਖ ਵਿਰਸੇ ਦੇ ਇਤਿਹਾਸ ਦਾ ਪਤਾ ਲੱਗਦਾ ਰਹੇl ਇਸ ਮੌਕੇ ਸੰਤ ਮਾਤਾ ਜਸਪ੍ਰੀਤ ਕੌਰ ਬੁੰਗਾ ਸਾਹਿਬ,ਬੀਬੀ ਪ੍ਰਭਜੋਤ ਕੌਰ, ਅਮਿਤੋਜ ਸਿੰਘ, ਚਰਨਪ੍ਰੀਤ ਸਿੰਘ,  ਜਥੇਦਾਰ ਹਰਬੰਸ ਸਿੰਘ ਸਰਹਾਲਾ ਪ੍ਰਧਾਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੋਸਾਇਟੀ ਮਾਹਿਲਪੁਰ,ਪ੍ਰਿੰਸੀਪਲ ਸੁਰਿੰਦਰਪਾਲ ਸਿੰਘ ਪਰਦੇਸੀ, ਜਗਦੀਪ ਸਿੰਘ ਮੀਤ ਪ੍ਰਧਾਨ ਨਗਰ ਪੰਚਾਇਤ ਮਾਹਿਲਪੁਰ,ਕਸ਼ਮੀਰ ਸਿੰਘ, ਮਨਜੀਤ ਸਿੰਘ ਸੰਘਾ ਸਮੇਤ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਦੇ ਰਿਸ਼ਤੇਦਾਰ, ਸੱਜਣ ਮਿੱਤਰ ਸਮੇਤ ਸਿੱਖ ਸੰਗਤਾਂ ਹਾਜ਼ਰ ਸਨl