ਪੁਲਿਸ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਦੇ ਸੰਦੇਸ਼ ਲਈ ਕਰਵਾਇਆ ਗਿਆ ਫੁੱਟਬਾਲ ਟੂਰਨਾਮੈਂਟ ਸ਼ਲਾਘਾਯੋਗ - ਹਲਕਾ ਇੰਚਾਰਜ ਸਰਹਾਲ

ਨਵਾਂਸ਼ਹਿਰ - ਪਿੰਡ ਲਧਾਣਾ ਉੱਚਾ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਡੀ.ਐਸ.ਪੀ. ਸਰਵਣ ਸਿੰਘ ਬੱਲ, ਵਾਈਸਚੇਅਰਮੈਨ ਵਾਟਰ ਰਿਸੋਰਸਿਸ ਡਿਵੈਲਪਮੈਂ ਅਤੇ ਮੈਨੇਜਮੈਟ ਕਾਰਪੋਰੇਸ਼ਨ ਪੰਜਾਬ ਅਤੇ ਹਲਕਾ ਇਚਾਰਜ਼ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨੌਜਵਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ।

ਨਵਾਂਸ਼ਹਿਰ - ਪਿੰਡ ਲਧਾਣਾ ਉੱਚਾ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੰਦੇਸ਼ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਫੁੱਟਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ। ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿੱਚ ਡੀ.ਐਸ.ਪੀ. ਸਰਵਣ ਸਿੰਘ ਬੱਲ, ਵਾਈਸਚੇਅਰਮੈਨ ਵਾਟਰ ਰਿਸੋਰਸਿਸ ਡਿਵੈਲਪਮੈਂ ਅਤੇ ਮੈਨੇਜਮੈਟ ਕਾਰਪੋਰੇਸ਼ਨ ਪੰਜਾਬ ਅਤੇ ਹਲਕਾ ਇਚਾਰਜ਼ ਬੰਗਾ ਕੁਲਜੀਤ ਸਿੰਘ ਸਰਹਾਲ  ਨੇ ਵਿਸ਼ੇਸ਼ ਤੌਰ ‘ਤੇ  ਸ਼ਿਰਕਤ ਕੀਤੀ ਅਤੇ ਨੌਜਵਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਦੌਰਾਨ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੇ ਖਿਲਾਫ ਸੰਦੇਸ਼ ਦੇਣ ਲਈ ਕਰਵਾਇਆ ਗਿਆ ਫੁੱਟਬਾਲ ਟੂਰਨਾਮੇਂਟ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਜਿਥੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਰੋਕਥਾਮ ਦੇ ਲਈ ਕੰਮ ਕੀਤੇ ਜਾਂਦੇ ਹਨ, ਉਥੇ ਨੌਜਵਾਨਾਂ ਦਾ ਫਰਜ਼ ਬਣਦਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਸਬੰਧੀ ਸੂਚਨਾ ਪੁਲਿਸ ਵਿਭਾਗ ਨੂੰ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ  ਆਪਣਾ ਧਿਆਨ ਦੇਣ । ਖੇਡਾਂ ਸਾਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਣੀਆਂ ਹਨ ਅਤੇ ਇਸ ਦੇ ਨਾਲ ਨਸ਼ਿਆਂ ਵੱਧ ਵੀ ਧਿਆਨ ਨਹੀਂ ਜਾਂਦਾ ਹੈ। ਉਨ੍ਹਾਂ ਨੇ ਫੁੱਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਮੁਕਾਕਾਤ ਵੀ ਕੀਤੀ। ਇਸ ਦੌਰਾਨ ਡੀ. ਐਸ ਪੀ ਸਰਵਨ ਸਿੰਘ ਬੱਲ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜੇਕਰ ਕੋਈ ਨਸ਼ਾ ਵੇਚਦਾ ਹੈ, ਤਾਂ ਇਸ ਸਬੰਧੀ ਸੂਚਨਾ ਪੁਲੀਸ ਵਿਭਾਗ ਨੂੰ ਦਿੱਤੀ ਜਾਵੇ, ਤਾਂ ਜੋ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਨੌਜਵਾਨਾ ਨੂੰ ਬਚਾਇਆ ਜਾ ਸਕੇ। ਇਸ ਮੌਕੇ ‘ਤੇ ਮੌਕੇ ਜਸਪ੍ਰੀਤ ਸਿੰਘ ਰੋਬੀ ਕੰਗ ,  ਜਗਜੀਤ ਸਿੰਘ ਬਲਾਕੀਪੁਰ , ਨਵਜੀਵਨ ਸਿੰਘ ਲਧਾਣਾ ਉੱਚਾ, ਲਖਵੀਰ ਸਿੰਘ ਸਮੂਹ ਪ੍ਰਬੰਧਕ ਅਤੇ ਭਾਰੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।