102 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਐਸ ਏ ਐਸ ਨਗਰ, 15 ਦਸੰਬਰ - ਰੇਂਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੁਹਾਲੀ ਦੀ ਟੀਮ ਵਲੋਂ 1 ਵਿਅਕਤੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਰੇਂਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਦੀ ਟੀਮ ਵਲੋਂ ਏ ਡੀ ਜੀ ਪੀ ਰੂਪਨਗਰ ਰੇਂਜ ਸ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਦੌਰਾਨ ਕਾਬੂ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਜ਼-7 ਮੁਹਾਲੀ ਦੀ ਟੀਮ ਵਲੋਂ ਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਤਿਵ੍ਰੇਦੀ ਕੈਪ (ਨੇੜੇ ਘੱਗਰ ਰੇਲਵੇ ਸਟੇਸ਼ਨ, ਮੁਬਾਰਕਪੁਰ) ਵਿੱਚ ਗਸ਼ਤ ਕੀਤੀ ਜਾ ਰਹੀ ਸੀ ਜਿਸ ਦੌਰਾਨ ਮੁਖਬਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਮੇਹਰ ਸਿੰਘ ਵਾਸੀ ਮੁਬਾਰਕਪੁਰ (ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ) ਇਸ ਵੇਲੇ ਤਿਵ੍ਰੇਦੀ ਕੈਪ ਦੀ ਮਾਣਿਆ ਵਾਲੀ ਗਲੀ ਨੇੜੇ ਸ਼ਰੇਆਮ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸੰਬੰਧੀ ਮਿਹਰ ਸਿੰਘ ਦੇ ਖਿਲਾਫ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਥਾਣਾ ਡੇਰਾ ਬੱਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21/61/85 ਅਧੀਨ ਮਾਮਲਾ ਦਰਜ ਕਰਕੇ ਪੁਲੀਸ ਵਲੋਂ ਮੇਹਰ ਸਿੰਘ ਨੂੰ ਤਿਵ੍ਰੇਦੀ ਕੈਪ ਦੀ ਮਾਣਿਆ ਵਾਲੀ ਗਲੀ ਵਿੱਚ ਕਾਬੂ ਕਰਕੇ ਉਸ ਤੋਂ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਸਨੂ੍ਹੰ ਗ੍ਰਿਫਤਾਰ ਕਰ ਲਿਆ ਗਿਆ।

ਬੁਲਾਰੇ ਨੇ ਦੱਸਿਆ ਕਿ ਪੁਲੀਸ ਵਲੋਂ ਮਿਹਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਸ ਨਾਲ ਹੋਰ ਕਿਹੜੇ ਹਨ ਅਤੇ ਇਹ ਨਸ਼ਾ ਹੈਰੋਇਨ ਕਿਥੋ ਲਿਆ ਕੇ ਅੱਗੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ।