ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਆਯੋਜਨ
ਐਸ ਏ ਐਸ ਨਗਰ, 15 ਦਸੰਬਰ - ਗੁਰੂਦਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਐਸ ਏ ਐਸ ਨਗਰ, 15 ਦਸੰਬਰ - ਗੁਰੂਦਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂਦਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਤੋਂ ਹੋਈ ਜਿਸਤੋਂ ਬਾਅਦ ਬੋਗਨਵਿਲੀਆ ਗਾਰਡਨ ਫੇਜ਼-4 ਤੋਂ ਫੇਜ਼-5 ਦੀ ਮਾਰਕੀਟ (ਬਰਾੜ ਕੈਟਰਿੰਗ) ਤੋਂ ਹੁੰਦਾ ਹੋਇਆ ਮਿਲੇਨਿਯਮ ਸਕੂਲ ਫੇਜ਼-5, ਕਨਾਲ ਦੀਆਂ ਕੋਠੀਆਂ ਦੇ ਅੱਗੋਂ ਹੁੰਦਾ ਹੋਇਆ ਚੀਮਾ ਹਸਪਤਾਲ, 3-5 ਦੀਆਂ ਲਾਈਟਾਂ, ਗੁਰਦਆਰਾ ਸਾਚਾ ਧੰਨ 3ਬੀ-1, ਫੇਜ਼ -7 ਮਾਰਕੀਟ ਦੀਆਂ ਲਾਈਟਾਂ ਵਾਲੇ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਅੰਬ ਸਾਹਿਬ ਹੋ ਕੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿਖੇ ਸੰਪੂਰਨ ਹੋਇਆ।
ਨਗਰ ਕੀਰਤਨ ਦੇ ਸੁਆਗਤ ਲਈ ਸੰਗਤਾਂ ਵਲੋਂ ਥਾਂ ਥਾਂ ਤੇ ਲੰਗਰ ਲਗਾਏ ਸਨ। ਨਗਰ ਕੀਰਤਨ ਦੇ ਅੱਗੇ ਚਲ ਰਹੇ ਬੈਂਡ ਵਾਜੇ ਵਾਲੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ ਅਤੇ ਗਤਕਾ ਪਾਰਟੀਆਂ ਵਲੋਂ ਆਪਣੇ ਜੌਹਰ ਵਿਖਾਏ ਜਾ ਰਹੇ ਸਨ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਸੰਗਤਾਂ ਵਲੋਂ ਹਾਜਰੀ ਲਗਵਾਈ ਗਈ।